ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੈਟ ਟਿ੍ਰਬਿਊਨਲ ਦਾ ਆਇਆ ਫੈਸਲਾ ਗ਼ੈਰ-ਕਾਨੂੰਨੀ ਢੰਗ ਨਾਲ ਬੱਸ ਪਰਮਿਟਾਂ ਵਿੱਚ ਕਈ ਵਾਰ ਕੀਤੇ ਗਏ ਵਾਧੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਮੋਹਰ ਲਗਾਉਂਦਾ ਹੈ, ਜਿਸ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਆਪਣੇ ਨਿੱਜੀ ਮੁਫ਼ਾਦਾਂ ਲਈ ਲੁੱਟਣ ਵਾਲਿਆਂ ਦੇ ਚਿਹਰੇ ਤੋਂ ਨਕਾਬ ਹਟਾ ਦਿੱਤਾ ਹੈ।