ਮੋਗਾ ਦੀ ਪੁਰਾਣੀ ਅਨਾਜ ਮੰਡੀ ਵਿਖੇ ਮਹਾਰਾਜਾ ਅਗਰਸੇਨ ਦੇ ਬੁੱਤ ਤੋਂ ਪਰਦਾ ਹਟਾਉਣ ਲਈ ਹੋਏ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਿੱਲੀ ਮਾਡਲ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਵਿਚ ਚੰਨੀ ਮਾਡਲ ਇਸ ਦਾ ਪ੍ਰਤੱਖ ਪ੍ਰਮਾਣ ਹੈ ਜਿੱਥੇ ਸਾਰਿਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।