ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਬੂਥ ਲੈਵਲ ਅਫਸਰਾਂ (ਬੀਐਲਓਜ਼) ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਵਰਚੁਅਲ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਬੀਐਲਓਜ਼ ਨਾਲ ਪਹਿਲੀ ਅਜਿਹੀ ਵਰਚੁਅਲ ਮੀਟਿੰਗ ਕੀਤੀ ਗਈ।