ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (ਕੈਸ਼ ਕ੍ਰੈਡਿਟ ਲਿਮਿਟ) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿੱਚ ਮਦਦ ਕੀਤੀ ਜਾਵੇ। ਸਾਉਣੀ ਦੇ ਆਉਂਦੇ ਸੀਜ਼ਨ ਨੂੰ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਸਕੱਤਰ ਸੁਧਾਂਸ਼ੂ ਪਾਂਡੇ ਨਾਲ ਡੇਢ ਘੰਟਾ ਵਿਸਥਾਰਿਤ ਗੱਲਬਾਤ ਕੀਤੀ।