ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਹਲਕੇ ਚ ਰੇਲਵੇ ਨਾਲ ਜੁੜੇ ਸੁਧਾਰਾਂ ਦੀ ਮੰਗ ਕੀਤੀ ਹੈ। ਜਿਨ੍ਹਾਂ ਚ ਮੁੱਖ ਤੌਰ ਤੇ ਬਲਾਚੌਰ ਨੂੰ ਰੇਲਵੇ ਲਿੰਕ ਨਾਲ ਜੋੜਨ ਅਤੇ ਰੋਪੜ ਰੇਲਵੇ ਸਟੇਸ਼ਨ ਚ ਸੁਧਾਰ ਲਿਆਏ ਜਾਣ ਦੀਆਂ ਮੰਗਾਂ ਸ਼ਾਮਲ ਰਹੀਆਂ।