ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ, ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ ਸਥਾਪਿਤ ਕੀਤੀ ਜਾਵੇਗੀ ਅਤੇ ਫ਼ਤਹਿਗੜ੍ਹ ਸਾਹਿਬ ਤੋਂ ਚਮਕੌਰ ਸਾਹਿਬ ਤੱਕ ਮਾਤਾ ਗੁਜਰੀ ਮਾਰਗ ਨੂੰ ਕੌਮੀ ਮਾਰਗ ਬਣਾਇਆ ਜਾਵੇਗਾ।