ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। 5.25 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ 20 ਬੈੱਡਾਂ ਵਾਲਾ ਜੱਚਾ ਬੱਚਾ ਹਸਪਤਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਨਵਜੰਮੇ ਬੱਚਿਆਂ ਦੀ ਦੇਖਭਾਲ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੋਵੇਗਾ।
