ਰੋਕਥਾਮ ਉਪਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਕੌਮੀ ਪੱਧਰ `ਤੇ ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਦਰਮਿਆਨ, ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਸਾਰੇ ਪ੍ਰਾਇਮਰੀ ਹੈਲਥ ਸੈਂਟਰਾਂ (ਪੀ.ਐਚ.ਸੀਜ਼), ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀਜ਼) ਅਤੇ ਆਕਸੀਜਨ ਪਲਾਂਟਾਂ ਨੂੰ ਚਲਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਮਰੀਜ਼ਾਂ ਦੀ ਗਿਣਤੀ ਵਿੱਚ ਸੰਭਾਵੀ ਵਾਧੇ ਨਾਲ ਕਾਰਗਰ ਢੰਗ ਨਾਲ ਨਜਿੱਠਿਆ ਜਾ ਸਕੇ।