ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਦੇ ਅੰਤਰਰਾਜੀ ਬੱਸ ਅੱਡੇ ‘ਤੇ ਪ੍ਰਾਈਵੇਟ ਬੱਸ ਆਪ੍ਰੇਟਰ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਪਰਦਾਫ਼ਾਸ਼ ਕੀਤਾ। ਉਨ੍ਹਾਂ ਜਿਥੇ ਪ੍ਰਾਈਵੇਟ ਬੱਸ ਨੂੰ ਜ਼ਬਤ ਕਰਵਾਇਆ, ਉਥੇ ਪ੍ਰਾਈਵੇਟ ਆਪ੍ਰੇਟਰ ਦੇ ਕਰਿੰਦਿਆਂ ਨੂੰ ਵੀ ਪੁਲਿਸ ਹਵਾਲੇ ਕੀਤਾ।