ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਕਿਸਾਨ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।