ਮਾਲ ਤੇ ਮੁੜਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਖੇਤੀ ਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ।
