ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ‘ਚ ਜਨਤਕ ਕਾਰਜਾਂ ਸਬੰਧੀ ਪ੍ਰਾਜੈਕਟਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਹਨਾਂ ਦੇ ਤੇਜ਼ੀ ਨਾਲ ਲਾਗੂਕਰਨ ਵਿੱਚ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਨੂੰ ਹੋਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ ਸਾਰੇ ਇੰਜਨੀਅਰਿੰਗ ਵਿਭਾਗਾਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਇੰਜਨੀਅਰਿੰਗ ਅਤੇ ਪ੍ਰੋਜੈਕਟ ਮੈਨੇਜਮੈਂਟ (ਈਪੀਐਮ) ਸਿਸਟਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ।