ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਇੱਥੇ ਉਦਯੋਗ ਭਵਨ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿੱਥੇ ਉਨ੍ਹਾਂ ਨੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਨੇ 2021-22 (30.11.2021 ਤੱਕ) ਦੌਰਾਨ ਬਾਂਡ ਧਾਰਕਾਂ ਨਾਲ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਕੀਤੀ ਜਿਸ ਨਾਲ 13.96 ਕਰੋੜ ਰੁਪਏ ਦੀ ਦੇਣਦਾਰੀ ਦਾ ਨਿਪਟਾਰਾ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਵਿਆਜ ਦੇ ਤੌਰ ‘ਤੇ ਲਗਭਗ 8.73 ਕਰੋੜ ਰੁਪਏ ਦੀ ਬਚਤ ਹੋਈ ਹੈ।