ਪੰਜਾਬ ਸਰਕਾਰ ਨੂੰ ਇਸ ਸਾਲ ਅਗਸਤ ਮਹੀਨੇ ਦੌਰਾਨ ਵੱਖ-ਵੱਖ ਵਸੂਲੀਆਂ ਦੇ ਆਧਾਰ ‘ਤੇ 1188.70 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਇਕੱਤਰ ਹੋਇਆ ਜਦੋਂ ਕਿ ਪਿਛਲੇ ਸਾਲ 2020 ਦੌਰਾਨ ਅਗਸਤ ਮਹੀਨੇ ਦੌਰਾਨ 987.20 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਹਿਸਾਬ ਨਾਲ ਜੀ.ਐਸ.ਟੀ. ਮਾਲੀਏ ਵਿੱਚ ਪਿਛਲੇ ਸਾਲ ਨਾਲੋਂ 20.41 ਫੀਸਦੀ ਵਾਧਾ ਹੋਇਆ ਹੈ। ਇਹ ਵਾਧਾ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਅਰਥ ਵਿਵਸਥਾ ਵਿੱਚ ਹੋ ਰਹੇ ਤੇਜ਼ੀ ਨਾਲ ਸੁਧਾਰ ਦਾ ਪ੍ਰਤੱਖ ਸੂਚਕ ਹੈ।