ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਜ਼ਿਗਿਟਜ਼ਾ ਹੈਲਥਕੇਅਰ ਲਿਮਟਿਡ ਲਈ 30 ਨਵੀਆਂ ਈਆਰਐਸ -108-ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸੇਵਾ ਸ਼ੁਰੂ ਕੀਤੀ ਗਈ ਹੈ ਜਿਸ ਰਾਹੀਂ ਮਰੀਜ਼ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਹੋਰ ਆਨਲਾਈਨ ਸੇਵਾ ਪ੍ਰਦਾਤਾਵਾਂ ਦੀ ਤਰ੍ਹਾਂ ਆਨਲਾਈਨ ਲਿੰਕ ਰਾਹੀਂ ਇਨ੍ਹਾਂ ਐਂਬੂਲੈਂਸਾਂ ਦੀ ਆਵਾਜਾਈ ਨੂੰ ਆਸਾਨੀ ਨਾਲ ਟਰੈਕ ਕਰ ਸਕਦੇ ਹਨ।
