ਸਥਾਈ ਵਿਕਾਸ ਟੀਚੇ (ਐਸ.ਡੀ.ਜੀਜ਼) ਇੰਡੀਆ ਇੰਡੈਕਸ-2020-21 ਅਨੁਸਾਰ ਸੂਬੇ ਦੇ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਉਪਰੰਤ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਪੰਜਾਬ ਨੇ ਸਥਾਈ ਸ਼ਹਿਰਾਂ ਅਤੇ ਭਾਈਚਾਰਿਆਂ ਲਈ ਸਥਾਈ ਵਿਕਾਸ ਟੀਚੇ (ਐਸ.ਡੀ.ਜੀਜ਼) ਇੰਡੀਆ ਇੰਡੈਕਸ 2020-21 ਵਿੱਚ ਦੇਸ਼ ਭਰ ਦੇ ਰਾਜਾਂ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ।