ਸੂਬੇ ਦੇ ਕੁਝ ਹਿੱਸਿਆਂ ਵਿੱਚ ਗੰਨੇ ਦੀ ਫਸਲ ਉਤੇ ਰੱਤਾ ਰੋਗ ਦੇ ਹਮਲੇ ਦਾ ਟਾਕਰਾ ਕਰਨ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ ਅਤੇ ਇਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਸਮੇਂ ਸਿਰ ਬਚਾਅ ਕਾਰਜ ਸੁਝਾਏ ਜਾ ਸਕਣ।
