9.5 C
Jalandhar
Wednesday, January 28, 2026

ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕਰਨ ਦੀ ਜ਼ਰੂਰਤ : ਬਲਾਕ ਖੇਤੀਬਾੜੀ ਅਫਸਰ

ਪਠਾਨਕੋਟ: 29 ਅਕਤੂਬਰ (ਨਿਊਜ਼ ਹੰਟ)- “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ“ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਫਸਲੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ ਦੇ ਪਿੰਡ ਭੋਆ ਵਿਖੇ ਅਗਾਂਹਵਧੂ ਕਿਸਾਨ ਸੁਨੀਲ ਕੁਮਾਰ ਪੱਪੀ ਦੇ ਖੇਤਾਂ ਵਿੱਚ ਪ੍ਰਦਰਸ਼ਨੀ ਪਲਾਟ ਲਗਾਇਆ ਗਿਆ। ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ,ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ,ਨਵੀਨ ਕੁਮਾਰ ਤਰਨਾਜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਖਾਸ ਹਾਲਤਾਂ ਵਿੱਚ ਜਿਵੇਂ ਕਿ ਖਾਰੀਆਂ ਜ਼ਮੀਨਾਂ, ਘੱਟ ਪਾਣੀ ਜ਼ੀਰਣ ਦੀ ਸਮਰੱਥਾ ਅਤੇ ਲੰਮੇ ਸਮੇਂ ਤੱਕ ਜ਼ਮੀਨ ਵਿੱਚ ਵਧੇਰੇ ਨਮੀ ਦੇ ਕਾਰਨ ਝੋਨੇ/ਬਾਸਮਤੀ ਦੀ ਕਟਾਈ ਅਤੇ ਕਣਕ ਦੀ ਬਿਜਾਈ ਪਿਛੇਤੀ ਹੋ ਜਾਂਦੀ ਹੈ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਅਗਲੀ ਫ਼ਸਲ ਦੀ ਬਿਜਾਈ ਕਰਨ ਲਈ ਖੇਤੀਬਾੜੀ ਮਸ਼ੀਨਾਂ ਦੀ ਸਮੇਂ ਸਿਰ ਵਰਤੋਂ ਨਹੀਂ ਹੋ ਸਕਦੀ।ਉਨਾਂ ਕਿਹਾ ਕਿ ਅਜਿਹੇ ਹਲਾਤਾਂ ਵਿੱਚ ਝੋਨੇ/ਬਾਸਮਤੀ ਦੀ ਕਟਾਈ ਉਪਰੰਤ ਖੇਤ ਵਿੱਚ ਖੜੇ ਫਸਲ ਦੇ ਕਚਰਿਆਂ ਵਿੱਚ ਛੱਟਾ ਦੇ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਉਨਾਂ ਕਿਹਾ ਕਿ ਪਿਛਲੇ ਦਿਨੀ ਹੋਈ ਬੇਮੌਸਮੀ ਵਰਖਾ ਕਾਰਨ ਜ਼ਿਆਦਾ ਸਿੱਲ ਵਾਲੇ ਇਲਾਕਿਆਂ ਵਿੱਚ ਕਣਕ ਦੀ ਬਿਜਾਈ ਪਿਛੇਤੀ ਹੋ ਸਕਦੀ ਹੈ, ਅਜਿਹੇ ਹਾਲਾਤਾਂ ਵਿੱਚ ਮਲਚਿੰਗ ਤਕਨੀਕ ਕਾਰਗਰ ਸਾਬਤ ਹੋ ਸਕਦੀ ਹੈ।ਉਨਾਂ ਕਿਹਾ ਕਿ ਕਟਾਈ ਉਪਰੰਤ ਫਸਲ ਦੀ ਰਹਿੰਦਖੂੰਹਦ ਨੂੰ ਖੇਤ ਵਿੱਚੋਂ ਹਟਾਏ ਬਗੈਰ ਖੜੇ ਕਚਰਿਆਂ ਵਿੱਚ 50 ਕਿਲੋ ਡਾਇਆ ਅਤੇ 40-45 ਕਿਲੋ ਬੀਜ ਦਾ ਛੱਟਾ ਦੇ ਦੇਣਾ ਚਾਹੀਦਾ ਹੈ ਅਤੇ ਛੱਟਾ ਦੇਣ ਉਪਰੰਤ ਮਲਚਰ ਜਾਂ ਕਟਰ ਕਮ ਸਪਰੈਡਰ ਨਾਲ ਪਰਾਲੀ ਨੂੰ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਕੇ ਇਕਸਾਰ ਖਿਲਾਰ ਦੇਣਾ ਚਾਹੀਦਾ ਹੈ ਤਾਂ ਜੋ ਕਣਕ ਸਹੀ ਤਰ੍ਹਾਂ ਉੱਗ ਸਕੇ।ਉਨਾਂ ਕਿਹਾ ਕਿ ਝੋਨੇ/ਬਾਸਮਤੀ ਦੀ ਕਟਾਈ ਤੋਂ ਬਾਅਦ ਬਿਜਾਈ ਕੀਤੀ ਗਈ ਕਣਕ ਨੂੰ ਪਹਿਲੀ ਸਿੰਚਾਈ ਸਮੇਂ ਸਿਫ਼ਾਰਸ਼ ਕੀਤੇ ਯੂਰੀਆ ਦੀ ਅੱਧੀ ਵਰਤੋਂ ਕਰੋ ਅਤੇ ਬਾਕੀ ਬਚੀ ਅੱਧੇ ਯੂਰੀਆ ਨੂੰ ਦੂਜੀ ਸਿੰਚਾਈ ਨਾਲ ਪਾਉ।ਉਨਾਂ ਕਿਹਾ ਕਿ ਇਸ ਤਕਨੀਕ ਵਿੱਚ ਮਲਚਿੰਗ ਹੋਣ ਕਾਰਨ ਨਦੀਨ ਬੁਹਤ ਘੱਟ ਉੱਗਦੇ ਹਨ ਜਿਸ ਕਾਰਨ ਨਦੀਨਨਾਸ਼ਕ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪੈਂਦੀ।

ਉਨਾਂ ਕਿਹਾ ਕਿ ਇਸ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਜਿਥੇ ਨਦੀਨਨਾਸ਼ਕਾਂ ਦੀ ਵਰਤੋਂ ਘੱਟ ਹੁੰਦੀ ਹੈ, ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ।ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ, ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ। ਸੁਨੀਲ ਕੁਮਾਰ ਪੱਪੀ ਨੇ ਦੱਸਿਆ ਕਿ ਕਣਕ ਦੀ ਬਿਜਾਈ ਲਈ ਮਲਚਿੰਗ ਤਕਨੀਕ ਜੇਕਰ ਕਾਮਯਾਬ ਰਹਿੰਦੀ ਹੈ ਤਾਂ ਖਰਚੇ ਘਟਾਉਣ ਵਿੱਚ ਬਹੁਤ ਮਦਦ ਮਿਲੇਗੀ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles