16.6 C
Jalandhar
Wednesday, December 4, 2024

ਮੁੱਖ ਚੋਣ ਅਫ਼ਸਰ ਨੇ ਸਟਰਾਂਗ ਰੂਮਾਂ ਦੀ ਕੀਤੀ ਚੈਕਿੰਗ

ਪਠਾਨਕੋਟ 24 ਫਰਵਰੀ (ਨਿਊਜ਼ ਹੰਟ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਐਸ. ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬਣਾਏ ਸਟਰਾਂਗ ਰੂਮਾਂ ਦੀ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਯਮ ਅਗਰਵਾਲ, ਐਸ.ਐਸ.ਪੀ. ਪਠਾਨਕੋਟ ਸ੍ਰੀ ਸੁਰਿੰਦਰਾ ਲਾਂਬਾ, ਸ. ਜਗਨੂਰ ਸਿੰਘ ਗਰੇਵਾਲ ਐਸ.ਡੀ.ਐਮ. ਧਾਰਕਲ੍ਹਾ-ਕਮ- ਰਿਟਰਨਿੰਗ ਅਫਸਰ 001 ਸੁਜਾਨਪੁਰ , ਸ੍ਰੀ ਸੁਭਾਸ ਚੰਦਰ ਵਧੀਕ ਡਿਪਟੀ ਕਮਿਸ਼ਨਰ (ਜ)-ਕਮ- ਰਿਟਰਨਿੰਗ ਅਫ਼ਸਰ 002-ਭੋਆ (ਅ.ਜ.), ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ-ਕਮ- ਰਿਟਰਨਿੰਗ ਅਫਸਰ 003 ਪਠਾਨਕੋਟ, ਸ. ਲਖਵਿੰਦਰ ਸਿੰਘ ਰੰਧਾਵਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐਮ.ਸੀ.ਐਮ.ਸੀ. ਪਠਾਨਕੋਟ, ਸਤੀਸ ਕੁਮਾਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਵੀ ਮੌਜੂਦ ਸਨ।

ਸਟਰਾਂਗ ਰੂਮ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਐਸ. ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਬਣਾਏ ਸਟਰਾਂਗ ਰੂਮਾਂ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾ ਸਥਾਨਾਂ ਤੇ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇਥੇ ਸੈਂਟਰ ਆਰਮਡ ਪੁਲਿਸ ਫੋਰਸ (ਸੀ.ਏ.ਪੀ.ਐਫ.) ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਟਰਾਂਗ ਰੂਮਾਂ ਦੀ ਬਰੀਕੀ ਨਾਲ 24 ਘੰਟੇ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਐਲ.ਈ.ਡੀ. ਸਕਰੀਨਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰਾਂ ਲਈ ਸਟਰਾਂਗ ਰੂਮਾਂ ਤੋਂ ਬਾਹਰ ਪੰਡਾਲ ਲਗਾ ਕੇ ਐਲ.ਈ.ਡੀ. ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਇਸ ਲਈ ਸਾਰੇ ਉਮੀਦਵਾਰ ਸਮੇਂ-ਸਮੇਂ ’ਤੇ ਸੁਰੱਖਿਆ ਪ੍ਰਬੰਧ ਦੇਖਦੇ ਰਹਿਣ।
ਡਾ. ਐਸ. ਕਰੁਣਾ ਰਾਜੂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਵਾਰ ਚੋਣ ਪ੍ਰਕਿਰਿਆ ਵਿਚ ਕੋਵਿਡ-19 ਪ੍ਰੋਟੋਕਾਲ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਚਲਦਿਆਂ ਪੂਰੇ ਪੰਜਾਬ ਅੰਦਰ ਪੋਲਿੰਗ ਡੇਅ ਦੌਰਾਨ 33 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਮਾਮਲੇ ਨਾਰਕੋਟਿਕਸ, ਐਕਸਾਈਜ਼ ਆਦਿ ਨਾਲ ਸਬੰਧਤ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਈ.ਵੀ.ਐਮਜ਼ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਆਜ਼ਾਦ, ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਈਆਂ ਗਈਆਂ ਹਨ ਅਤੇ 10 ਮਾਰਚ ਨੂੰ ਵੀ ਪੂਰੇ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।

ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੇ 3 ਵਿਧਾਨ ਸਭਾ ਹਲਕਿਆਂ ਲਈ ਬਣਾਏ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles