12.2 C
Jalandhar
Sunday, January 25, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਦਾ ਆਯੋਜਨ

ਪਠਾਨਕੋਟ, 26 ਜੂਨ 2021 ( ਨਿਊਜ਼ ਹੰਟ ) :

ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ,ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ । ਇਸ ਸਬੰਧੀ  ਜ਼ਿਲਾ ਪੱਧਰੀ ਸਮਾਗਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ । ਜਿਸ ਵਿੱਚ ਸ੍ਰੀ ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਤੋਂ ਇਲਾਵਾ ਸਰਵਸ੍ਰੀ ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ , ਰਾਜੇਸਵਰ ਸਿੰਘ ਸਲਾਰੀਆ ਡਿਪਟੀ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਕਾਰ ਅੱਤਰੀ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਪਠਾਨਕੋਟ ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।
ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ  ਦੀ ਬਹੁਤ ਵੱਡੀ ਲੋੜ ਹੈ। ਉਨਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਾਰਿਆਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ।
ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ  ਸ੍ਰੀ ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਸ੍ਰੀ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ, ਪੰਜਾਬ ਸਰਕਾਰ ਵੱਲੋਂ ਕੀਤੇ ਜਾ  ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸੇਸ ਤੌਰ ਤੇ ਜਾਣਕਾਰੀ ਦਿੱਤੀ ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles