30 C
Jalandhar
Friday, April 19, 2024

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਵਰਚੂਅਲ ਕੀਤਾ ਆਗਾਜ਼

ਪਠਾਨਕੋਟ, 9 ਅਗਸਤ ( ਨਿਊਜ਼ ਹੰਟ )-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੂਅਲ ਤਰੀਕੇ ਨਾਲ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕੀਤਾ।ਇਸ ਦੌਰਾਨ ਉਨ੍ਹਾਂ ਨੇ ਰੋਜ਼ਗਾਰ ਉਤਪਤੀ ਵਿਭਾਗ ਦੀਆਂ ਦੋ ਹੋਰ ਸਕੀਮਾਂ ਜਿਵੇਂ ਕਿ ਸਰਕਾਰੀ ਨੌਕਰੀਆਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ ਮੇਰਾ ਕਾਮ ਮੇਰਾ ਮਾਨ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਤੇ ਵਰਚੁਅਲ ਆਨ ਲਾਈਨ ਸਮਾਗਮ ਕਰਵਾਏ ਗਏ। ਜਿਲ੍ਹਾ ਪੱਧਰੀ ਸਮਾਰੋਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਸ. ਸੰਦੀਪ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸ. ਲਖਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ ਤੋਰ ਤੇ ਹਾਜ਼ਰ ਹੋਏ ਇਸ ਤੋਂ ਇਲਾਵਾ ਸ੍ਰੀ ਰਾਕੇਸ ਕੁਮਾਰ ਜਿਲ੍ਹਾ ਪਲੇਸਮੈਂਟ ਅਫਸ਼ਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਸਮਾਗਮ ਚੋਂ ਹਾਜ਼ਰ ਹੋਏ।
ਇਸ ਆਨਲਾਈਨ ਵਰਚੁਅਲ ਸਮਾਗਮ ਦੌਰਾਨ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ  ਮੁਫਤ ਆਨਲਾਈਨ ਕੋਚਿੰਗ ਤਹਿਤ ਹੁਣ ਨੌਕਰੀਆਂ ਲਈ ਇਕ ਲੱਖ ਨੌਜਵਾਨਾਂ ਨੂੰ ਇਹ ਮੁਫਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ ਜਿਸ ਦੇ ਪਹਿਲੇ ਬੈਚ ਵਿਚ 11 ਹਜ਼ਾਰ ਨੌਜਵਾਨ ਸਿਖਲਾਈ ਸ਼ੁਰੂ ਕਰਨਗੇ।ਇਸੇ ਤਰ੍ਹਾਂ ਅੱਜ ਹੀ ਮੇਰਾ ਕਾਮ ਮੇਰਾ ਮਾਨ ਯੋਜਨਾ ਤਹਿਤ ਉਸਾਰੀ ਕਿਰਤੀਆਂ ਦੇ ਬਚਿਆਂ ਨੂੰ ਹੁਨਰ ਸਿਖਲਾਈ ਦਿੱਤੀ ਜਾਵੇਗੀ ਅਤੇ ਇਸ ਸਮੇਂ ਦੌਰਾਨ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਇਕ ਸਾਲ ਤੱਕ ਭੱਤਾ ਵੀ ਮਿਲੇਗਾ।ਇਸ ਸਕੀਮ ਤਹਿਤ 30 ਹਜ਼ਾਰ ਲਾਭਪਾਤਰੀਆਂ ਨੂੰ ਫਾਇਦਾ ਹੋਵੇਗਾ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਹੁਨਰ ਵਿਕਾਸ ਨੂੰ ਤਰਜੀਹ ਦਿੱਤੀ ਹੈ ਤਾਂ ਜੋ ਸਾਡੇ ਨੌਜਵਾਨ ਵੱਖ-ਵੱਖ ਸੈਕਟਰਾਂ ਵਿਚ ਰੋਜ਼ਗਾਰ ਪ੍ਰਾਪਤ ਕਰ ਸਕਣ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਰਾਜ ਵਿਚ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਰੋਜ਼ਗਾਰ ਦੇ ਹੋਰ ਵੀ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰਮੌਕੇ ਮਿਲਣਗੇ।ਇਸੇ ਤਰ੍ਹਾਂ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਦੇ ਨਾਲ ਵੀ ਜੋੜਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਬੋਲਦਿਆਂ ਤਕਨੀਕੀ ਸਿਖਿਆ ਤੇ ਰੋਜ਼ਗਾਰ ਵਿਭਾਗ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵਿਭਾਗ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਅਤੇ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਸਾਂਝਾ ਕੀਤਾ।ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਸਬੰਧੀ ਜਾਣਕਾਰੀ ਦਿੱਤੀ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,600SubscribersSubscribe
- Advertisement -spot_img

Latest Articles