ਅੰਮਿ੍ਤਸਰ, 4 ਜੁਲਾਈ 2021 ( ਨਿਊਜ਼ ਹੰਟ ) :
ਅੱਜ ਲਗਾਏ ਗਏ ਮੈਗਾ ਵੈਕਸੀਨ ਕੈਂਪ ਦਾ ਵੇਰਵਾ ਦਿੰਦੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਅੱਜ ਪੂਰੇ ਜ਼ਿਲ੍ਹੇ ਵਿੱਚ ਕੋਵਿਡ-19 ਦੀ ਤੀਜੀ ਲਹਿਰ ਨੂੰ ਰੋਕਣ ਲਈ “ਮੇਰਾ ਵਚਨ 100 ਫੀਸਦੀ ਟੀਕਾਕਰਨ” ਮੁਹਿੰਮ ਤਹਿਤ ਜੰਗੀ ਪੱਧਰ ‘ਤੇ ਟੀਕਾਕਰਨ ਕੀਤਾ ਗਿਆ, ਜਿਸ ਤਹਿਤ ਲਗਾਏ ਗਏ ਕੈਂਪਾਂ ਵਿੱਚ 42000 ਤੋਂ ਵੱਧ ਲੋਕਾਂ ਨੂੰ ਕਰੋਨਾ ਦਾ ਟੀਕਾ ਲਗਾਇਆ ਗਿਆ, ਜਿਸ ਵਿੱਚ 11875 ਟੀਕੇ ਪਿੰਡਾਂ ਵਿੱਚ ਵੀ ਵਿਅਕਤੀਆਂ ਨੇ ਕੈਂਪਾਂ ਵਿੱਚ ਆ ਕੇ ਲਗਾਏ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕ ਪੂਰਾ ਸਹਿਯੋਗ ਦੇ ਰਹੇ ਹਨ, ਜੋ ਕਿ ਖੁਸ਼ੀ ਦੀ ਗੱਲ ਹੈ।
ਇਸ ਮੌਕੇ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਕੋਰੋਨਾ ਬਿਮਾਰੀ ਤੋਂ ਇਕੋ ਇਕ ਬਚਾਅ ਵੈਕਸੀਨੇਸ਼ਨ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ ਅਤੇ ਅਫਵਾਹਾ ਉੱਤੇ ਯਕੀਨ ਨਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਦੇ ਨਾਲ ਹੀ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਖੁਦ ਕੈਂਪਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਵਿਅਕਤੀ ਟੀਕਾਕਰਨ ਤੋਂ ਵਾਝਾਂ ਨਾ ਰਹੇ ।