13 C
Jalandhar
Sunday, December 14, 2025

ਲੋਕਾਂ ਨੂੰ ਵਧੀਆਂ ਢੰਗ ਨਾਲ ਸਿਹਤ ਸੇਵਾਵਾਂ ਦੇਣਾ ਸਰਕਾਰ ਦਾ ਮਨੋਰਥ – ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ

ਪਠਾਨਕੋਟ: 18 ਅਪ੍ਰੈਲ (ਨਿਊਜ਼ ਹੰਟ)- ਜਿਵੈ ਕਿ ਕੂਝ ਸਮਾਂ ਪਹਿਲਾ ਅਸੀਂ ਕਰੋਨਾ ਮਹਾਂਮਾਰੀ ਚੋਂ ਨਿਕਲ ਕੇ ਆਏ ਹਾਂ ਅਜਿਹੇ ਹਾਲਾਤਾਂ ਅੰਦਰ ਸਾਡੇ ਲਈ ਇਹ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਸਾਫ ਪਾਣੀ, ਸਾਫ ਹਵਾਂ ਅਤੇ ਸਾਫ ਵਾਤਾਵਰਨ ਵਿੱਚ ਰਹੀਏ ਤਾਂ ਜੋ ਸਾਡੀ ਸਿਹਤ ਚੰਗੀ ਹੋ ਸਕੇ, ਇਸ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਵੀ ਇੱਕ ਉਪਰਾਲਾ ਕੀਤਾ ਗਿਆ ਹੈ ਅਤੇ ਆਜਾਦੀ ਦੇ ਅ੍ਰਮਿਤ ਮਹੋਤਸਵ ਦੇ ਅਧੀਨ ਪੂਰੇ ਪੰਜਾਬ ਅੰਦਰ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਅਧੀਨ 18 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਅਧੀਨ ਹੀ ਅੱਜ ਜਿਲ੍ਹਾ ਪਠਾਨਕੋਟ ਅੰਦਰ ਸਿਹਤ ਮੇਲਿਆਂ ਦੇ ਲੜ੍ਹੀਵਾਰ ਪ੍ਰੋਗਰਾਮ ਅਧੀਨ ਅੱਜ ਪਹਿਲਾ ਮੇਲਾ ਜਿਲ੍ਹਾ ਪਠਾਨਕੋਟ ਦੇ ਘਰੋਟਾ ਪਿੰਡ ਵਿੱਚ ਲਗਾਇਆ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਘਰੋਟਾ ਵਿਖੇ ਸਿਹਤ ਮੇਲੇ ਦਾ ਸੁਭਅਰੰਭ ਕਰਨਾ ਮਗਰੋਂ ਕੀਤਾ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ 18 ਅਪ੍ਰੈਲ ਤੋਂ ਸਿਹਤ ਮੇਲਿਆਂ ਦਾ ਸੁਭਅਰੰਭ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੇ ਆਦੇਸਾਂ ਅਨੁਸਾਰ ਸਿਵਲ ਸਰਜਨ ਡਾ. ਰੁਵਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਸੁਨੀਲ ਕੁਮਾਰ ਐਸ.ਐਮ.ਓ., ਡਾਂ ਅਦਿੱਤੀ ਸਲਾਰੀਆਂ ਸਹਾਇਕ ਸਿਵਲ ਸਰਜਨ ਪਠਾਨਕੋਟ , ਡਾ. ਬਿੰਦੂ ਗੁਪਤਾ ਐਸ.ਐਮ.ਓ. ਘਰੋਟਾ, ਜਸਵੰੰਤ ਸਲਾਰੀਆ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਵਿਜੈ ਕਟਾਰੂਚੱਕ ਮੀਡਿਆ ਕੋਆਰਡੀਨੇਟਰ ਆਮ ਆਦਮੀ ਪਾਰਟੀ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਸਿਹਤ ਮੇਲੇ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਚੰਗੀ ਸਿਹਤ ਹੀ ਸਭ ਤੋਂ ਵੱਡਾ ਧੰਨ ਹੈ ਅਤੇ ਚੰਗੀ ਸਿਹਤ ਤੱਦ ਹੀ ਹੋ ਸਕਦੀ ਹੈ ਜਦੋਂ ਅਸੀਂ ਸਿਹਤ ਪ੍ਰਤੀ ਪੂਰੀ ਤਰ੍ਹਾਂ ਨਾਲ ਜਾਗਰੂਕ ਹੋਵਾਂਗੇ। ਉਨ੍ਹਾਂ ਕਿਹਾ ਕਿ ਜਿਵੈਂ ਪਿਛਲੇ 2 ਸਾਲ ਦੋਰਾਨ ਸਾਨੂੰ ਸਭ ਨੂੰ ਪਤਾ ਹੈ ਕਿ ਅਸੀਂ ਕਰੋਨਾ ਮਹਾਂਮਾਰੀ ਦੋਰਾਨ ਬਹੁਤ ਜਿਆਦਾ ਪ੍ਰੇਸਾਨੀਆਂ ਦਾ ਸਾਹਮਣਾ ਕੀਤਾ ਹੈ ਅਤੇ ਭਵਿੱਖ ਅੰਦਰ ਅਜਿਹੀਆਂ ਪਰਸਥਿਤੀਆਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਜਰੂਰੀ ਹੈ ਕਿ ਅਸੀਂ ਅਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਨਾਲ ਜਾਗਰੂਕ ਰਹੀਏ । ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਮੇਲੇ ਜਿੱਥੇ ਸਾਨੂੰ ਵਧੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ ਉੱਥੇ ਹੀ ਸਾਨੂੰ ਜਾਗਰੂਕ ਵੀ ਕਰਨਗੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ ਸੁਥਰਾ ਪਾਣੀ ਅਤੇ ਸਾਫ ਹਵਾਂ ਮਿਲੇ ਇਹ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਇਸ ਲਈ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੇ ਘਰ੍ਹਾਂ ਅੰਦਰ ਜਿੰਨੀ ਜਗ੍ਹਾ ਹੈ ਉੱਥੇ ਪੋਦੇ ਜਰੂਰ ਲਗਾਓ ਅਤੇ ਚੰਗੀ ਸਿਹਤ ਲਈ ਅਪਣੇ ਘਰ ਅਤੇ ਘਰ ਦੇ ਆਲੇ ਦੁਆਲੇ ਸਫਾਈ ਦਾ ਵੀ ਵਿਸੇਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਲਗਾਏ ਸਿਹਤ ਮੇਲਿਆਂ ਅੰਦਰ ਲੋਕਾਂ ਦੀਆਂ ਵੱਖ ਵੱਖ ਬੀਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਲੋਕਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਇਨ੍ਹਾਂ ਲਗਾਏ ਜਾ ਰਹੇ ਸਿਹਤ ਮੇਲਿਆਂ ਵਿੱਚ ਪਹੁੰਚ ਕੇ ਐਲੋਪੈਥੀ, ਹੋਮਿਓਪੈਥੀ ਅਤੇ ਆਯੂਰਵੈਦਿਕ ਵੱਖ ਵੱਖ ਲਗਾਏ ਕਾਊਂਟਰਾਂ ਤੋਂ ਅਪਣਾ ਇਲਾਜ ਕਰਵਾ ਸਕਦੇ ਹਨ।

ਜਿਕਰਯੋਗ ਹੈ ਇਸ ਸਿਹਤ ਮੇਲੇ ਅੰਦਰ ਜਿੱਥੇ ਲੋਕਾਂ ਦੇ ਵੱਖ ਵੱਖ ਰੋਗਾਂ ਦੀ ਫ੍ਰੀ ਜਾਂਚ ਕੀਤੀ ਜਾ ਰਹੀ ਹੈ ਇਸ ਦੇ ਨਾਲ ਨਾਲ ਲੋਕਾਂ ਨੂੰ ਦਵਾਈਆਂ ਵੀ ਫ੍ਰੀ ਦਿੱਤੀਆਂ ਜਾ ਰਹੀਆਂ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles