17.5 C
Jalandhar
Monday, December 23, 2024

ਲੋਕ ਅਦਾਲਤ ਦੇ ਸਬੰਧ ਵਿੱਚ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਜਿਲ੍ਹਾ ਪਠਾਨਕੋਟ ਦੇ ਬੀ.ਡੀ.ਪੀ.ਓ ਨਾਲ ਕੀਤੀ ਮੀਟਿੰਗ

ਪਠਾਨਕੋਟ, 5 ਜੁਲਾਈ  2021 ( ਨਿਊਜ਼ ਹੰਟ ) :

ਨੈਸਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 10.07.2021 ਨੂੰ ਦੇਸ ਭਰ ਵਿੱਚ  ਨੈਸਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਸਬੰਧ ਵਿੱਚ ਅੱਜ ਮਿਤੀ 05.07.2021 ਨੂੰ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਪਠਾਨਕੋਟ ਦੇ ਵਿੱਚ ਪੈਂਦੇ 6 ਬਲਾਕਾਂ ਦੇ ਬੀ.ਡੀ.ਪੀ.ਓ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੋਰਾਨ ਇਨਸ਼ੋਰੰਸ ਕੰਪਨੀਆਂ ਦੇ ਮੈਨੇਜਰ ਅਤੇ ਸਾਰੇ ਬੀ.ਡੀ.ਪੀ.ਓ ਨੂੰ ਇਸ ਨੈਸਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਰੱਖਣ ਬਾਰੇ ਦੱਸਿਆ ਗਿਆ ਅਤੇ  ਬੀ.ਡੀ.ਪੀ.ਓਜ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਜਿਲਾ ਪਠਾਨਕੋਟ ਦੇ ਵਿੱਚ ਪੈਂਦੇ ਸਾਰੇ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ ਵਲੋਂ ਮਿਤੀ 10.07.2021 ਨੂੰ ਜਿਲ੍ਹਾ ਕੋਰਟ ਕੰਪਲੈਕਸ, ਪਠਾਨਕੋਟ ਵਿੱਚ ਲੱਗ ਰਹੀਂ ਨੈਸਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ। ਅਤੇ ਨਾਲ ਹੀ ਮਾਨਯੋਗ ਸਕੱਤਰ ਵਲੋਂ ਦੱਸਿਆ ਗਿਆ ਕਿ ਇਸ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ । ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ । ਜਿਸ ਨਾਲ ਦੋਵੇ ਪਾਰਟੀਆਂ ਦਾ ਆਪਸੀ ਭਾਈਚਾਰਾ ਵੱਧਦਾ ਹੈ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles