19.7 C
Jalandhar
Friday, March 20, 2026

ਵੋਟਬਣਵਾਉਣ, ਕਟਵਾਉਣ ਜਾਂ ਸੋਧ ਕਰਵਾਉਣ ਲਈ 20 ਅਤੇ 21 ਨਵੰਬਰ ਨੂੰ ਪੋਲਿੰਗ ਸਟੇਸ਼ਨਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪਠਾਨਕੋਟ, 16 ਨਵੰਬਰ (ਨਿਊਜ਼ ਹੰਟ)- ਸ਼੍ਰੀ ਸੰਯਮ ਅਗਰਵਾਲ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜ਼ਿਲ੍ਹਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਂਦੱਸਿਆ ਕਿ ਮਿਤੀ 01 ਨਵੰਬਰ 2021 ਤੋਂ ਨਵੀਆਂ ਵੋਟਾਂ ਬਣਵਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਦਾਅਵੇ/ਇਤਰਾਜ ਬੀ.ਐਲ.ਓਜ./ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕਰਨ ਦਾ ਕੰਮ ਚੱਲ ਰਿਹਾ ਹੈ ਜੋ ਕਿ ਮਿਤੀ 30 ਨਵੰਬਰ 2021 ਤੱਕ ਚੱਲੇਗਾ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਨ੍ਹਾਂ ਨੌਜਵਾਨਾਂ ਦੀ ਜਨਮ ਮਿਤੀ 01 ਜਨਵਰੀ 2022 ਨੂੰ 18 ਸਾਲ ਹੋ ਜਾਵੇਗੀ (ਭਾਵ ਜਿਨ੍ਹਾਂ ਦੀ ਜਨਮ ਮਿਤੀ 01 ਜਨਵਰੀ 2004 ਜਾਂ ਇਸ ਤੋਂ ਪਹਿਲਾਂ ਦੀ ਹੈ) ਇਸ ਸੁਧਾਈ ਦੇ ਪ੍ਰੋਗਰਾਮ ਦੌਰਾਨ ਆਪਣੀ ਵੋਟ ਅਪਲਾਈ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਲਈ ਵੋਟਰ ਰਜਿਸਟੇ੍ਰਸ਼ਨ ਦੇ ਕੰਮ ਨੂੰ ਹੋਰ ਸੁਖਾਲਾ ਬਣਾਉਣ ਲਈ ਮਿਤੀ 20 ਨਵੰਬਰ, 2021 (ਦਿਨ ਸ਼ਨੀਵਾਰ) ਅਤੇ 21 ਨਵੰਬਰ, 2021 (ਦਿਨ ਐਤਵਾਰ) ਨੂੰ ਜ਼ਿਲ੍ਹੇ ਦੇ ਸਮੁੱਚੇ ਬੀ.ਐਲ.ਓਜ.ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹਾਜਰ ਰਹਿਣਗੇ ਅਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਯੋਗ ਬਿਨੈਕਾਰਾਂ ਪਾਸੋਂ ਦਾਅਵੇ/ ਇਤਰਾਜ ਪ੍ਰਾਪਤ ਕਰਨਗੇ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ, ਦਿਵਿਆਂਗਾਂ, ਟਰਾਂਸਜੈਂਡਰਾਂ, ਔਰਤਾਂ ਅਤੇ ਹੋਰ ਕੈਟਾਗਿਰੀਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਹਾਲ੍ਹਾਂ ਤੱਕ ਉਨ੍ਹਾਂ ਦੀ ਵੋਟ ਨਹੀਂ ਬਣੀ ਹੈ ਤਾਂ ਉਹ ਵਿਸ਼ੇਸ਼ ਕੈਂਪਾਂ ਵਿੱਚ ਪਹੁੰਚ ਕੇ ਆਪਣੀ ਵੋਟ ਜਰੂਰ ਅਪਲਾਈ ਕਰਨ ਤਾਂ ਜੋ ਅਗਾਮੀਂ ਵਿਧਾਨ ਸਭਾ ਦੀਆਂ ਆਮ ਚੋਣਾਂ-2022 ਦੌਰਾਨ ਕੋਈ ਵੀ ਵਿਅਕਤੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਸਕੇ।

ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਆਨ ਲਾਈਨ ਵਿਧੀ ਰਾਹੀਂ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲਾਂ https://www.nvsp.in/ ਅਤੇ https://voterportal.eci.gov.in/ ਜਾਂ ਵੋਟਰ ਹੈਲਪਲਾਈਨ ਐਪ ਵਿੱਚ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਕਰਵਾਉਣ ਲਈ ਕਿਸੇ ਵੀ ਸਮੇਂ ਘਰੇ ਬੈਠੇ ਹੀ ਅਪਲਾਈ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਵੋਟਾਂ ਬਣਵਾਉਣ ਸਬੰਧੀ ਕਿਸੇ ਕਿਸਮ ਦੀ ਸਹਾਇਤਾ ਜਾਂ ਮੁਸ਼ਕਿਲ ਆਉਣ ਦੀ ਸੂਰਤ ਵਿੱਚ ਜ਼ਿਲ੍ਹਾ ਚੋਣ ਦਫ਼ਤਰ, ਪਠਾਨਕੋਟ ਦੇ ਟੋਲ ਫ੍ਰੀ ਵੋਟਰ ਹੈਲਪ ਲਾਈਨ ਨੰਬਰ 1950 ਤੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles