ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਸਬ-ਡਵੀਜ਼ਨਾਂ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫਿਸ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਫਰੰਟ ਆਫਿਸ ਦੇ ਰਿਟੇਨਰ ਐਡਵੋਕੇਟਾਂ ਅਤੇ ਪੀ.ਐਲ.ਵੀਜ਼ ਦੇ ਕੰਮਕਾਜ਼ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਫਰੰਟ ਆਫਿਸ ਵਿਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਕਾਰਵਾਈ ਰਜਿਸਟਰ ਚੈੱਕ ਕੀਤਾ ਅਤੇ ਨਾਲ ਹੀ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਕਾਰਗੁਜ਼ਾਰੀ ਰਿਪੋਰਟ ਕਾਰਡ ਵੀ ਚੈੱਕ ਕੀਤੇ। ਜਿਨ੍ਹਾਂ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਉਨ੍ਹਾਂ ਕੇਸਾਂ ਦੇ ਫੀਡ ਬੈਕ ਪ੍ਰੋਫਾਰਮੇ ਵੀ ਚੈੱਕ ਕੀਤੇ ਗਏ। ਇਸ ਦੌਰਾਨ ਉਨ੍ਹਾਂ ਮੁਫ਼ਤ ਕਾਨੂੰਨੀ ਸੇਵਾਵਾਂ ਤੋਂ ਇਲਾਵਾ 13 ਮਈ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਕਚਹਿਰੀਆਂ ਵਿਖੇ ਲਗਾਈ ਜਾਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਚਾਨਣਾ ਪਾਇਆ।