9.2 C
Jalandhar
Monday, December 23, 2024

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ ਕਦਮੀ : ਵਿਧਾਇਕ ਜੋਗਿੰਦਰ ਪਾਲ

ਪਠਾਨਕੋਟ , 16 ਜੁਲਾਈ ( ਨਿਊਜ਼ ਹੰਟ ) :

ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਨਿਵੇਕਲੀਆਂ ਪਹਿਲ-ਕਦਮੀਆਂ ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਦੀਆਂ ਅਹਿਮ ਲੋੜਾਂ ਹਨ। ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਅਹਿਮ ਤੇ ਸ਼ਲਾਘਾਯੋਗ ਕਦਮ ਹੈ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੱਲੋਂ ਕੀਤਾ ਗਿਆ। ਜਿਕਰਯੋਗ ਹੈ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੂਬੇ ਦੇ 2527 ਨਵ-ਨਿਯੁਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਵਰਚੂਅਲ ਸਮਾਗਮ ਨੂੰ ਸੂਬੇ ਭਰ ਵਿਚ ਕਰੀਬ 3 ਹਜ਼ਾਰ ਥਾਵਾਂ ਨਾਲ ਲਾਈਵ ਜੋੜਿਆ ਗਿਆ, ਜਿਥੇ ਅਧਿਆਪਕਾਂ ਅਤੇ ਸਬੰਧਤ ਇਲਾਕਿਆਂ ਦੇ ਆਗੂਆਂ ਵੱਲੋਂ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਗਈ। ਇਸ ਤੋਂ ਇਲਾਵਾ ਸਰਵਸ੍ਰੀ ਅਸੀਸ ਵਿੱਜ ਕਾਂਗਰਸੀ ਆਗੂ, ਰਾਕੇਸ ਬੱਬਲੀ, ਨਿਧੀ ਕਲੋਤਰਾ ਐਸ.ਡੀ.ਐਮ. ਧਾਰ ਕਲ੍ਹਾ, ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਰਾਜੇਸਵਰ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਕਾਰ ਅੱਤਰੀ ਮੀਡਿਆ ਕੋਆਰਡੀਨੇਟਰ ਸਿੱਖਿਆ ਵਿਭਾਗ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਜਾਣਕਾਰੀ ਦਿੰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਨਵੇਂ ਨਿਯੁਕਤ ਕੀਤੇ ਗਏ ਜ਼ਿਲੇ ਦੇ 34 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ ਹਨ। ਉਨ੍ਹਾਂ ਸੂਬਾ ਪੱਧਰੀ ਹੋਏ ਵਰਚੂਅਲ ਸਮਾਗਮ ਦੌਰਾਨ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ ਰਹੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾ ਕੇ ਸਿੱਖਿਆ ਦੇ ਖੇਤਰ ਵਿਚ ਅਹਿਮ ਮੱਲਾਂ ਮਾਰਨ ਲਈ ਤਿਆਰ ਕੀਤਾ ਜਾ ਸਕੇ।
ਇਸ ਮੋਕੇ ਤੇ ਅਪਣੇ ਸੰਬੋਧਨ ਵਿੱਚ ਸ੍ਰੀ ਅਸੀਸ ਵਿੱਜ ਕਾਂਗਰਸੀ ਆਗੂ ਨੇ ਕਿਹਾ ਕਿ ਸਾਡੇ ਬੱਚੇ ਸਰਬੋਤਮ ਵਿੱਦਿਆ ਦੇ ਹੱਕਦਾਰ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਉਨ੍ਹਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਵੱਲੋਂ ਭਾਰਤ ਵਿਚ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਦਿਨ-ਰਾਤ ਕੀਤੀ ਮਿਹਨਤ ਦਾ ਨਤੀਜਾ ਹੈ।
ਇਸ ਤੋਂ ਪਹਿਲਾਂ ਵਰਚੂਅਲ ਸਮਾਗਮ ਦੌਰਾਨ ਮਾਝਾਂ, ਮਾਲਵਾ ਅਤੇ ਦੁਆਬਾ ਤੋਂ ਵੱਖ-ਵੱਖ ਨਵ-ਨਿਯੁਕਤ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੁਆਰਾ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਭਰਤੀ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles