11.3 C
Jalandhar
Sunday, December 22, 2024

ਸਿੱਖਿਆ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਿਖਲਾਈ ਵਰਕਸ਼ਾਪ 2 ਮਾਰਚ ਨੂੰ

ਹੁਸ਼ਿਆਰਪੁਰ, 25 ਫ਼ਰਵਰੀ (ਨਿਊਜ਼ ਹੰਟ)- ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ 2 ਮਾਰਚ ਨੂੰ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਅਤੇ ਸ. ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਲਗਾਈ ਜਾ ਰਹੀ ਵਰਕਸ਼ਾਪ ਦਾ ਉਦੇਸ਼ ਹੈ ਕਿ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦਿੱਤੀ ਜਾ ਸਕੇ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਕੂਲ ਪੱਧਰੀ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ। ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਸ ਵਰਕਸ਼ਾਪ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਦੱਸਿਆ ਕਿ ਦਫ਼ਤਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐ.ਸਿੱ.) ਨੂੰ ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ 26 ਫ਼ਰਵਰੀ ਨੂੰ ਇਸ ਵਰਕਸ਼ਾਪ ਬਾਰੇ ਮੁੱਖ ਦਫ਼ਤਰ ਵੱਲੋਂ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’ ਟੀਮਾਂ ਨੂੰ ਸਿਖਲਾਈ ਦਿੱਤੀ ਜਾਵੇਗੀ। 28 ਫ਼ਰਵਰੀ ਨੂੰ ਪ੍ਰੀ- ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ 2 ਮਾਰਚ ਨੂੰ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਜਾਵੇਗੀ। ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਜਾਵੇ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਜਾਵੇ। ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਜਾਵੇ।

ਇਸ ਵਰਕਸ਼ਾਪ ਲਈ ਲੋੜੀਂਦੀ ਸਮੱਗਰੀ ਜਿਵੇਂ ਵਰਕਸ਼ੀਟਾਂ, ਪ੍ਰਿੰਟ/ ਫੋਟੋਸਟੇਟ ਪਹਿਲਾਂ ਤੋਂ ਹੀ ਤਿਆਰ ਕਰਵਾ ਕੇ ਰੱਖ ਲਈ ਜਾਵੇ। ਵਿਭਾਗ ਵੱਲੋਂ ਇਹ ਕਿਹਾ ਗਿਆ ਹੈ ਕਿ ਮਾਵਾਂ ਦੀ ਇਸ ਵਰਕਸ਼ਾਪ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਕੋਵਿਡ-19 ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮਾਵਾਂ ਦੀ ਇਸ ਵਰਕਸ਼ਾਪ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਰਾਹੀਂ ਵੀ ਸ਼ੇਅਰ ਕੀਤੀਆਂ ਜਾਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਮਾਜ ਦੀ ਭਾਗੀਦਾਰੀ ਨੂੰ ਹੋਰ ਵਧਾਇਆ ਜਾ ਸਕੇ। ਵਿਭਾਗ ਵੱਲੋਂ ਮਾਰਚ ਮਹੀਨੇ ਵਿੱਚ ਕਰਵਾਈ ਜਾਣ ਵਾਲੀ ਗਰੈਜੂਏਸ਼ਨ ਸੇਰੇਮਨੀ ਬਾਰੇ ਵੀ ਮਾਵਾਂ ਨੂੰ ਜਾਣਕਾਰੀ ਦੇਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles