24.4 C
Jalandhar
Friday, April 19, 2024

ਜ਼ਿਲ੍ਹਾ ਮੈਜਿਸਟਰੇਟ ਵਲੋਂ 31 ਮਈ ਤੋਂ ਅਗਲੇ ਆਦੇਸ਼ਾਂ ਤੱਕ ਜ਼ਿਲ੍ਹੇ ’ਚ ਪਾਬੰਦੀਆਂ ਤੇ ਛੋਟ ਦੇ ਆਦੇਸ਼ ਜਾਰੀ |

ਹੁਸ਼ਿਆਰਪੁਰ, 30 ਮਈ: ( ਨਿਊਜ਼ ਹੰਟ )

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ 31 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਵਸਤੂਆਂ ਦੀਆਂ ਸੇਵਾਵਾਂ ਨੂੰ ਨਿਰਧਾਰਤ ਦਿਨ ਅਤੇ ਸਮੇਂ ਦੇ ਹਿਸਾਬ ਨਾਲ ਪਾਬੰਦੀ ’ਤੇ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਉਨ੍ਹਾਂ
ਦੁੱਧ ਵਾਲਿਆਂ ਅਤੇ ਦੁੱਧ ਵੇਚਣ ਵਾਲੀਆਂ ਦੁਕਾਨਾਂ, ਸਬਜੀ ਤੇ ਫ਼ਲ ਮੰਡੀ, ਮਠਿਆਈ ਦੀਆਂ ਦੁਕਾਨਾਂ, ਕਰਿਆਨਾ, ਹਲਵਾਈਆਂ, ਬੇਕਰੀ ਆਟਾ ਚੱਕੀਆਂ, ਅੰਡੇ, ਪੋਲਟਰੀ, ਮੀਟ, ਮੱਛਲੀ ਦੀਆਂ ਦੁਕਾਨਾਂ, ਪਸ਼ੂਆਂ ਦੇ ਚਾਰੇ ਨੂੰ ਹਫ਼ਤੇ ਦੇ ਸੱਤ ਦਿਨ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਛੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁੱਧ ਵਾਲੇ ਇਕ ਥਾਂ ’ਤੇ ਖੜ੍ਹੇ ਹੋ ਕੇ ਦੁੱਧ ਨਹੀਂ ਵੇਚਣਗੇ ਬਲਕਿ ਉਹ ਘਰ-ਘਰ ਜਾ ਕੇ ਦੁੱਧ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਮਿਸਟ, ਹਸਪਤਾਲ, ਕਲੀਨਿਕ, ਡਾਇਗਨਾਸਟਿਕ ਸੈਂਟਰ, ਮੈਡੀਕਲ ਲੈਬਾਰਟਰੀ, ਵੈਟਨਰੀ ਕਲੀਨਿਕ, ਇੰਡਸਟਰੀਅਲ ਯੂਨਿਟ, ਐਲ.ਪੀ.ਜੀ. ਪੈਟੋਰਲ ਪੰਪ ਹਫਤੇ ਦੇ ਸੱਤ ਦਿਨ ਖੁੱਲ੍ਹੇ ਰਹਿਣਗੇ ਅਤੇ ਇਸ ਦੇ ਲਈ ਸਮੇਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਰ, ਸਿਨੇਮਾ ਹਾਲ, ਜਿਮ ਤੇ ਸਪਾਅ, ਸਵੀਮਿੰਗ ਪੂਲ ਤੇ ਹੋਰ ਖੇਡ ਕੰਪਲੈਕਸ ਤੋਂ ਇਲਾਵਾ ਸਾਰੇ ਵਿਦਿਅਕ ਸੰਸਥਾਨ ਜਿਵੇਂ ਸਕੂਲ, ਕਾਲਜ ਬੰਦ ਰਹਿਣਗੇ ਅਤੇ ਜਦਕਿ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਆਪਣੀ ਡਿਊਟੀ ਐਟੈਂਡ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਹੋਟਲ, ਢਾਬਾ, ਕੈਫੇਟੇਰਿਆ, ਰੈਸਟੋਰੈਂਟ ਅਤੇ ਸ਼ਰਾਬ ਦੇ ਹੋਲਸੇਲ ਅਤੇ ਰਿਟੇਲਰ (ਬੈਠਾ ਕੇ ਖਾਣਾ ਨਹੀਂ ਖਿਲਾ ਸਕਦੇ ਸਿਰਫ ਹੋਮ ਡਿਲਿਵਰੀ ਤੇ ਟੇਕਅਵੇ ਕਰ ਸਕਦੇ ਹਨ) ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੋਲ੍ਹ ਸਕਦੇ ਹਨ ਅਤੇ ਬੈਂਕ (50 ਫੀਸਦੀ ਸਟਾਫ਼ ਨਾਲ) ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਦਫ਼ਤਰ ਅਤੇ ਸਾਰੀਆਂ ਗੈਰ ਜ਼ਰੂਰੀ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਸ ਦੌਰਾਨ ਇਨ੍ਹਾਂ ਦੁਕਾਨਾਂ ਲਈ ਸਮਾਜਿਕ ਦੂਰੀ ਤੇ ਕੋਵਿਡ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਈ-ਕਾਮਰਸ ਹੋਮ ਅਤੇ ਡਿਲਿਵਰੀ ਪੂਰਾ ਹਫਤਾ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ
ਕਰਿਆਨੇ ਦੀਆਂ ਦੁਕਾਨਾਂ ਕੇਵਲ ਮੰਗਲਵਾਰ ਤੇ ਸ਼ੁਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ। ਖੇਤੀ ਮਸ਼ੀਨਰੀ, ਬੀਜ, ਖਾਦਾਂ ਦੀਆਂ ਦੁਕਾਨਾਂ ਮੰਗਲਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ, ਇਲੈਕਟ੍ਰੋਨਿਕਸ, ਇਲੈਕਟ੍ਰੀਕਲ, ਕੰਪਿਊਟਰ ਦੀਆਂ ਦੁਕਾਨਾਂ ਬੁਧਵਾਰ ਤੇ ਵੀਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ, ਆਪਟੀਕਲ, ਸਟੇਸ਼ਨਰੀ ਤੇ ਕਿਤਾਬਾਂ ਦੀਆਂ ਦੁਕਾਨਾਂ ਬੁੱਧਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ, ਕਰਾਕਰੀ, ਫਰਨੀਚਰ, ਫੋਟੋਗ੍ਰਾਫਰ ਦੀਆਂ ਦੁਕਾਨਾਂ ਵੀਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ, ਕੰਸਟਰੱਕਸ਼ਨ ਮੈਟੀਰੀਅਲ, ਸੀਮੈਂਟ, ਹਾਰਡਵੇਅਰ, ਪੇਂਟ, ਪਲਾਈਵੁੱਡ, ਸੈਨੇਟਰੀ ਸ਼ਾਪ ਸ਼ੁਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਅਤੇ ਈ-ਕਾਮਰਸ ਹੋਮ ਡਿਲਿਵਰੀ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਮ ਡਿਲਿਵਰੀ ਨੂੰ ਉਤਸ਼ਾਹਿਤ ਕੀਤਾ ਜਾਵੇ, ਇਸ ਤੋਂ ਇਲਾਵਾ ਜੇਕਰ ਕਿਸੇ ਦੁਕਾਨ ਵਿੱਚ ਜ਼ਰੂਰਤ ਤੋਂ ਵੱਧ ਭੀੜ ਹੁੰਦੀ ਹੈ ਜਾਂ ਕੋਵਿਡ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਸ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਹੋਮ ਡਿਲਿਵਰੀ ਕਰਨ ਵਾਲੇ ਦੇ ਕੋਲ ਇੰਪਲਾਇਰ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਨਾਲ ਹੋਣਾ ਜ਼ਰੂਰੀ ਹੈ, ਜਿਸ ਨੂੰ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੇ ਵਾਹਨਾਂ ਤੇ ਰੇਹੜੀਆਂ ’ਤੇ ਘਰ-ਘਰ ਜਾ ਕੇ ਦੁੱਧ ਤੇ ਸਬਜੀ-ਫ਼ਲ ਵੇਚਣ ਵਾਲਿਆਂ ਲਈ ਕਰਫਿਊ ਪਾਸ ਤੇ ਪਹਿਚਾਣ ਪੱਤਰ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਥੋਕ ਮਾਤਰਾ ਵਿੱਚ ਦੁੱਧ, ਪ੍ਰੀਜੇਬਲ ਖਾਦ ਪਦਾਰਥਾਂ, ਸਬਜ਼ੀਆਂ, ਫ਼ਲਾਂ, ਮੀਟ ਤੇ ਅਨਾਜ ਵਾਲੇ ਵਾਹਨਾਂ ਨੂੰ ਸੱਤ ਦਿਨ 24 ਘੰਟੇ ਕਿਤੇ ਵੀ ਰੋਕਿਆ ਨਹੀਂ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਫ਼ਤੇ ਦੇ ਸੱਤ ਦਿਨ ਤੇ 24 ਘੰਟੇ ਕੁਝ ਜ਼ਰੂਰੀ ਸੰਸਥਾਵਾਂ ਖੋਲ੍ਹਣ ਤੇ ਗਤੀਵਿਧੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਵਿੱਚ ਬਾਗਬਾਨੀ, ਪਸ਼ੂ ਪਾਲਣ, ਪੋਲਟਰੀ ਉਤਪਾਦ, ਬੀਜ, ਤੇਲ, ਚੀਨੀ, ਅਨਾਜ ਦੀ ਸਾਰੀ ਹੋਲਸੇਲ ਮੂਵਮੈਂਟ ਨੂੰ ਛੋਟ ਰਹੇਗੀ। ਇਸ ਤੋਂ ਇਲਾਵਾ ਹੋਲਸੇਲਰਜ਼ ਨੂੰ ਮਾਲ ਦੀ ਮੂਵਮੈਂਟ ਤੋਂ ਇਲਾਵਾ ਗੋਦਾਮਾਂ ਵਿੱਚ ਮਾਲ ਲੋਡਿੰਗ ਤੇ ਅਪਲੋਡਿੰਗ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਮੰਡੀਆ ਵਿੱਚ ਕਣਕ ਦੀ ਖਰੀਦ ਦੌਰਾਨ ਸਬੰਧਤ ਅਥਾਰਟੀ ਵਲੋਂ ਮੰਡੀ ਲੇਬਰ ਨੂੰ ਜਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸਾਰੇ ਕੇਂਦਰ ਤੇ ਰਾਜ ਸਰਕਾਰ ਦੇ ਕਰਮਚਾਰੀਆਂ, ਡਿਊਟੀ ’ਤੇ ਮੌਜੂਦ ਪ੍ਰਾਈਵੇਟ ਸਕਿਊਰਟੀ ਏਜੰਸੀ ਦੇ ਸਟਾਫ਼ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਬੈਂਕ, ਏ.ਟੀ.ਐਮ. ਤੇ ਵਿੱਤੀ ਸੰਸਥਾਵਾਂ ਖੁੱਲ੍ਹੀਆਂ ਰਹਿਣਗੇ। ਇਨ੍ਹਾਂ ਸੰਸਥਾਵਾਂ ਵਲੋਂ ਜਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਸ਼ਹਿਰਾਂ ਅਤੇ ਪਿੰਡਾਂ ਵਿੱਚ ਚੱਲਣ ਵਾਲੀ ਕੰਸਟਰੱਕਸ਼ਨ ਗਤੀਵਿਧੀਆਂ ਤੋਂ ਇਲਾਵਾ ਆਵਾਜਾਈ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਅਤੇ ਹਫ਼ਤਾਵਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਮੈਡੀਕਲ ਐਮਰਜੈਂਸੀ ਤੋਂ ਇਲਾਵਾ ਵਾਹਨਾਂ ਦੀ ਮੂਵਮੈਂਟ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਕਰਫਿਊ ਪਾਸ pass.pais.net.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹਫਤਾਵਰੀ ਬਾਜਾਰ ਤੇ ਆਪਣੀ ਮੰਡੀ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਤਰ੍ਹਾਂ ਦੇ ਸਮਾਜਿਕ, ਸੰਸਕ੍ਰਿਤਕ, ਖੇਡ ਇਕੱਠ, ਸਰਕਾਰੀ ਪ੍ਰੋਗਰਾਮਾਂ, ਉਦਘਾਟਨ ਤੇ ਨੀਂਹ ਪੱਥਰ ਰੱਖਣ ਆਦਿ ਪ੍ਰੋਗਰਾਮਾਂ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਇਕੱਠ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ’ਤੇ ਪ੍ਰਬੰਧਕਾਂ, ਸ਼ਾਮਲ ਹੋਣ ਵਾਲਿਆਂ, ਆਯੋਜਨ ਥਾਵਾਂ ਦੇ ਮਾਲਕ, ਟੈਂਟ ਹਾਊਸ ਦੇ ਖਿਲਾਫ਼ ਡੀ.ਐਮ.ਏ. ਤੇ ਮਹਾਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਯੋਜਨ ਸਥਾਨ ਨੂੰ 3 ਮਹੀਨੇ ਲਈ ਸੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਜੋ ਕਿਤੇ ਵੀ ਵੱਡੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਘਰ ਵਾਪਸੀ ’ਤੇ ਪ੍ਰੋਟੋਕੋਲ ਅਨੁਸਾਰ ਪੰਜ ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣਾ ਪਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕ ਰਸਤੇ ਤੋਂ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸ ਨੂੰ 2 ਹਫ਼ਤੇ ਪਹਿਲਾਂ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾ ਕੇ ਹੀ ਦਾਖਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਡਿਊਟੀ ਤੇ ਤਾਇਨਾਤੀ ਨੂੰ ਛੱਡ ਕੇ ਸਰਕਾਰੀ ਦਫ਼ਤਰਾਂ ਤੇ ਬੈਂਕ ਆਪਣੇ 50 ਪ੍ਰਤੀਸ਼ਤ ਗਿਣਤੀ ਦੀ ਸਮਰੱਥਾ ਦੇ ਨਾਲ ਕੰਮ ਕਰ ਸਕਣਗੇ। ਡਿਊਟੀ ਦੌਰਾਨ ਸਰਕਾਰੀ ਕਰਮਚਾਰੀ ਤੇ ਬੈਂਕ ਕਰਮਚਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਟੈਕਸੀ ਵਿੱਚ ਦੋ ਤੋਂ ਵੱਧ ਲੋਕਾਂ ਦੇ ਆਣ-ਜਾਣ ਦੀ ਆਗਿਆ ਨਹੀਂ ਹੈ ਪਰੰਤੂ ਮਰੀਜ ਨੂੰ ਹਸਪਤਾਲ ਲੈ ਕੇ ਜਾਣ-ਆਣ ਦੇ ਸਮੇਂ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਵਿਆਹ ਤੇ ਅੰਤਿਮ ਸਸਕਾਰ ਮੌਕੇ ਕਿਤੇ ਵੀ 10 ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਨਹੀਂ ਹੈ। ਉਨ੍ਹਾਂ ਪਿੰਡਾਂ ਵਿੱਚ ਰਾਤ ਦੇ ਸਮੇਂ ਕਰਫਿਊ ਤੇ ਹਫਤਾਵਰੀ ਕਰਫਿਊ ਲਈ ਠੀਕਰੀ ਪਹਿਰੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਸਬਜੀ ਮੰਡੀ ਕੇਵਲ ਸਬਜੀਆਂ ਤੇ ਫ਼ਲ ਦੇ ਹੋਲਸੇਲਰ ਲਈ ਖੁੱਲ੍ਹਣਗੇ ਅਤੇ ਉਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਹੋਲਸੇਲ ਮੰਡੀਆਂ ਵਿੱਚ ਰਿਟੇਲ ਵਿਕਰੀ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੋਲਸੇਲ ਮੰਡੀ ਵਿੱਚ ਕੋਈ ਰਿਟੇਲ ਵਿਕਰੀ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਮੰਡੀ ਅਧਿਕਾਰੀ ਵਲੋਂ ਉਸ ਦਾ ਲਾਇਸੰਸ ਕੈਂਸਲ ਕਰ ਦਿੱਤਾ ਜਾਵੇਗਾ। ਉਨ੍ਹਾਂ ਯੂਨੀਅਨ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਕੱਠ ਕਰਨ ਕਰਨ ਅਤੇ ਪ੍ਰਦਰਸ਼ਨ ਵਾਲੀਆਂ ਥਾਵਾਂ ਜਿਵੇਂ ਕਿ ਟੋਲ ਪਲਾਜਾ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਧਾਰਮਿਕ ਸਥਾਨ ਰੋਜ਼ਾਨਾ ਸ਼ਾਮ 6 ਵਜੇ ਤੱਕ ਬੰਦ ਕੀਤੇ ਜਾਣਗੇ ਅਤੇ ਗੁਰਦੁਆਰੇ, ਮੰਦਰ, ਮਸਜਿਦ ਤੇ ਚਰਚ ਵਿੱਚ ਵਧੇਰੇ ਭੀੜ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਆਕਸੀਜਨ ਸਿਲੰਡਰ ਦੀ ਜਮ੍ਹਾਖੋਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਤੇ ਗਲੀਆਂ ਵਿੱਚ ਸਮਾਨ ਵੇਚਣ ਵਾਲੇ ਰੇਹੜੀ ਵਾਲਿਆਂ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਟਰਾਂਸਪੋਰਟ ’ਤੇ ਕੁੱਲ ਸਮਰਥਾ ਦੇ 50 ਪ੍ਰਤੀਸ਼ਤ ਸਵਾਰੀਆਂ ਨੂੰ ਬੈਠਾਉਣ ਦੀ ਆਗਿਆ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਸੇਵਾ ਉਦਯੋਗ ਸਮੇਤ ਸਾਰੇ ਨਿਜੀ ਦਫ਼ਤਰਾਂ ਜਿਨ੍ਹਾਂ ਵਿੱਚ ਆਰਕੀਟੈਕਟ, ਚਾਰਟਡ ਅਕਾਊਂਟੈਂਟ, ਇੰਸ਼ੋਰੈਂਸ ਕੰਪਨੀ ਨੂੰ ਕੇਵਲ ਘਰ ਤੋਂ ਕੰਮ ਕਰਨ ਦੀ ਆਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀ ਪ੍ਰੀਖਿਆਵਾਂ ਰੱਦ ਕੀਤੀਆਂ ਗਈਆਂ ਹਨ ਸਿਵਾਏ ਜੋ ਭਰਤੀ ਕੋਵਿਡ ਪ੍ਰਬੰਧਨ ਨਾਲ ਸਬੰਧਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰ ਰਹੇ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਨੇ ਪਿਛਲੇ 15 ਦਿਨਾਂ ਜਾਂ ਇਸ ਤੋਂ ਵੱਧ ਦਿਨਾਂ ਵਿੱਚ ਵੈਕਸੀਨ ਦੀ ਕੋਈ ਡੋਜ਼ ਨਹੀਂ ਲਗਵਾਈ ਹੈ ਉਨ੍ਹਾਂ ਨੂੰ ਛੁੱਟੀ ਲੈ ਕੇ ਘਰ ਵਿੱਚ ਹੀ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ, ਜਿਨ੍ਹੀ ਦੇਰ ਤੱਕ ਉਹ ਵੈਕਸੀਨ ਨਹੀਂ ਲਗਵਾਉਂਦੇ। ਇਸ ਤੋਂ ਇਲਾਵਾ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਘੱਟ ਹੈ ਅਤੇ ਆਰ.ਟੀ.-ਪੀ.ਸੀ.ਆਰ. ਦੀ ਰਿਪੋਰਟ (ਪੰਜ ਦਿਨਾਂ ਤੋਂ ਵੱਧ ਪੁਰਾਣੀ ਨਾ ਹੋਵੇ) ਨੈਗੇਟਿਵ ਹੈ, ਉਨ੍ਹਾਂ ਨੂੰ ਹੀ ਦਫ਼ਤਰ ਵਿੱਚ ਆਉਣ ਦੀ ਆਗਿਆ ਹੋਵੇਗੀ ਅਤੇ ਜਿਨ੍ਹਾਂ ਕਰਮਚਾਰੀਆਂ ਦੀ ਆਰ.ਟੀ.-ਪੀ.ਸੀ.ਆਰ. ਰਿਪੋਰਟ ਪਾਜੀਟਿਵ ਹੋਵੇਗੀ, ਉਨ੍ਹਾਂ ਨੂੰ ਘਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ’ਤੇ ਪਾਬੰਦੀ ਲਗਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਤੇ ਵਰਚੂਅਲ ਤਰੀਕੇ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜੋਨ ਵਿੱਚ ਸਖਤੀ ਨਾਲ ਨਿਯਮਾਂ ਦੀ ਪਾਲਣਾ ਕਰਵਾਈ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀਆਂ ਅਪਨਾਈਆਂ ਜਾਣ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇਗਾ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਕਰਨ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ, ਜਨਤਕ ਥਾਵਾਂ ’ਤੇ ਨਾ ਥੁੱਕਣ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ਼ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,600SubscribersSubscribe
- Advertisement -spot_img

Latest Articles