ਪਿੰਡਾਂ ਵਿੱਚ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਮਿਸ਼ਨ ਫਤਿਹ 2.0 ਦੀ ਜਿਲ੍ਹਾ ਪਠਾਨਕੋਟ ਵਿੱਚ ਕੀਤੀ ਸ਼ੁਰੂਆਤ – ਸ. ਗੁਰਸਿਮਰਨ ਸਿੰਘ ਢਿੱਲੋਂ

पंजाब पठानकोट

ਪਠਾਨਕੋਟ 20 ਮਈ 2021 –  ( ਨਿਊਜ਼ ਹੰਟ )- ਪਿੰਡਾਂ ਵਿਚ ਕਰੋਨਾਵਾਇਰਸ ਦੇ ਵਧ ਰਹੇ ਫੈਲਾਅ ਨੂੰ ਰੋਕਣ ਲਈ ‘ ਜਿਲ੍ਹਾ ਪਠਾਨਕੋਟ ਵਿੱਚ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸਾ ਨਿਰਦੇਸਾਂ ਅਨੁਸਾਰ ਕਰੋਨਾ ਮੁਕਤ ਪਿੰਡ ਅਭਿਆਨ ਅਧੀਨ ਮਿਸ਼ਨ ਫਤਿਹ 2.0  ਪੋ੍ਰਗਰਾਮ’ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਪਿੰਡਾਂ ਵਿਚ ਲੋਕਾਂ ਨੂੰ ਕੋਰੋਨਾਵਾਇਰਸ ਲਈ ਟੈਸਟਿੰਗ ਕਰਵਾਉਂਣ ਤੇ ਟੀਕਾਕਰਨ ਲਵਾਉਣ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਜਾਣਕਾਰੀ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਦਿੱਤੀ। ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਹੁਣ ਪਿੰਡਾਂ ਵਿੱਚ ਕਰਮਚਾਰੀ ਅਤੇ ਅਧਿਕਾਰੀ ਪਹੁੰਚ ਕਰਨਗੇ ਅਤੇ ਕਿਸੇ ਵੀ ਵਿਅਕਤੀ ਨੂੰ ਜਿਸ ਵਿੱਚ ਕਰੋਨਾ ਲੱਛਣ ਪਾਏ ਜਾਂਦੇ ਹਨ ਉਨ੍ਹਾਂ ਦੀ ਸੈਂਪÇਲੰਗ ਕੀਤੀ ਜਾਵੇਗੀ। ਇਸ ਪ੍ਰੋਗਰਾਮ ਦੇ ਅਧੀਨ ਹੀ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਲਕੇਟੀ ਹਾੜਾ, ਕਥਲੋਰ ਅਤੇ ਫਰੀਦਾ ਨਗਰ ਵਿਖੇ ਸੈਂਪÇਲੰਗ ਕੈਂਪ ਲਗਾ ਕੇ ਲੋਕਾਂ ਦੀ ਕਰੋਨਾ ਸੈਂਪÇਲੰਗ ਕੀਤੀ ਜਾ ਰਹੀ ਹੈ।
ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਦੱਸਿਆ ਕਿ ਉਪਰੋਕਤ ਪ੍ਰੋਗਰਾਮ ਸਬੰਧੀ ਅੱਜ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਹੈ ਅਤੇ ਅਧਿਕਾਰੀ, ਕਰਮਚਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਆਸਾ ਵਰਕਰ ਪਿੰਡ ਪਿੰਡ ਪਹੁੰਚ ਕਰਕੇ ਸਰਵੇ ਕਰੇਗੀ ਕੋਵਿਡ 19 ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਧ ਰਹੇ ਕਰੋਨਾਵਾਇਰਸ ਦੇ ਮਾਮਲਿਆਂ ਨੂੰ ਵੇਖਦਿਆਂ ਪੇਂਡੂ ਖੇਤਰ ਵਿਚ ਵੱਖ-ਵੱਖ ਵਿਭਾਗਾਂ ਦੀ ਮਦਦ ਨਾਲ ਸੈਂਪÇਲੰਗ ਵਧਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕੋਰੋਨਾਵਾਇਰਸ ਸੈਂਪÇਲੰਗ ਨੂੰ ਪਿੰਡਾਂ ਵਿਚ ਹੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਘਰ- ਘਰ ਜਾ ਕੇ ਸਰਵੇ ਕਰਵਾਇਆ ਜਾ ਰਿਹਾ ਹੈ ਤੇ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਤੁਰੰਤ ਸੈਂਪÇਲੰਗ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਮਿਸ਼ਨ ਫਤਿਹ 2.0 ਪ੍ਰੋਗਰਾਮ ਤਹਿਤ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੈਸਟਿੰਗ ਅਤੇ ਟੀਕਾਕਰਨ ਨਾਲ ਹੀ ਇਸ ਮਹਾਂਮਾਰੀ ’ਤੇ ਛੇਤੀ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਸਰਪੰਚਾਂ, ਪੰਚਾਂ, ਪਿੰਡ ਦੇ ਮੋਹਤਬਰ ਵਿਅਕਤੀਆਂ, ਕਲੱਬਾਂ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਤਾਂ ਜੋ ਪਿੰਡਾਂ ਵਿੱਚ ਫੈਲ ਰਹੀ ਕਰੋਨਾ ਦੀ ਭਿਆਨਕ ਮਹਾਂਮਾਰੀ ਨੂੰ ਰੋਕਿਆ ਜਾ ਸਕੇ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਡਾ. ਅਰਪਣਾ ਗੋਇਲ, ਡਾ. ਸਰਬਜੀਤ , ਡਾ. ਨਿਸਾ ਜੋਤੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *