ਜ਼ਿਲ੍ਹੇ ’ਚ ਹੁਣ ਤੱਕ 17709 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅੱਜ 21 ਕਰੋਨਾ ਪਾਜੀਟਿਵ ਲੋਕਾਂ ਨੇ ਪਾਈ ਕਰੋਨਾ ਤੇ ਫਤਿਹ |

पंजाब पठानकोट

ਪਠਾਨਕੋਟ, 16 ਜੂਨ 2021 ( ਨਿਊਜ਼ ਹੰਟ ) :

ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਪਠਾਨਕੋਟ ਵਿੱਚ ਅੱਜ ਮਿਸ਼ਨ ਫਤਿਹ ਤਹਿਤ 21 ਕੋਰੋਨਾ ਪਾਜੀਟਿਵ ਮਰੀਜ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਉਨ੍ਹਾਂ ਨੂੰ ਅਪੀਲ ਹੈ ਕਿ ਉਹ ਅਪਣੇ ਨਜਦੀਕੀ, ਰਿਸਤੇਦਾਰ ਅਤੇ ਹੋਰ ਲੋਕਾਂ ਨੂੂੰ ਕੋਰੋਨਾ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਜਰੂਰ ਕਰਨ।
ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਜਾਂਚ ਹੁਣ ਤੱਕ ਕੀਤੀ ਗਈ ਸੈਂਪਲੰਗ ਵਿੱਚੋਂ 18352 ਨਮੂਨਿਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 17709 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ ਅਤੇ ਜ਼ਿਲ੍ਹੇ ਅੰਦਰ ਇਸ ਸਮੇਂ 237 ਐਕਟਿਵ ਕੇਸ ਹਨ। ਉਨ੍ਹਾਂ ਦੱਸਿਆ ਕਿ ਆਏ ਦਿਨ ਕਰੋਨਾ ਮਰੀਜ਼ਾਂ ਦਾ ਠੀਕ ਹੋਣਾ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ, ਇਸ ਲਈ ਜ਼ਿਲ੍ਹਾ ਵਾਸੀਆਂ ਨੂੰੰ ਮਹਾਂਮਾਰੀ  ਖਿਲਾਫ਼ ਲੜਨ ਲਈ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ 2.0 ਤਹਿਤ ਪਿੰਡ ਪੱਧਰ ’ਤੇ ਕਰੋਨਾ ਮਹਾਂਮਾਰੀ ਤੇ ਜਿੱਤ ਪਾਉਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਹਰੇਕ ਘਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਨਾਲ-ਨਾਲ ਸੱਕੀ ਮਰੀਜ਼ਾਂ ਦੇ ਮੌਕੇ ਤੇ ਕੋਵਿਡ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ।
ਉਨਾਂ ਨੇ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ, ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ।

Leave a Reply

Your email address will not be published. Required fields are marked *