ਮੁਥੂਟ ਗਰੁੱਪ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਵਿਰੁੱਧ ਲੜਾਈ ਲਈ ਆਕਸੀਜਨ ਕੰਸਨਟਰੇਟਰਜ਼ ਦੇ ਨਾਲ 2000 ਐਨ-95 ਮਾਸਕ, 2000 ਸੈਨੀਟਾਈਜ਼ਰ ਬੋਤਲਾਂ, 200 ਆਕਸੀਮੀਟਰ ਭੇਟ

जालंधर पंजाब

ਜਲੰਧਰ 28 ਜੂਨ 2021 ( ਨਿਊਜ਼ ਹੰਟ ) :

ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਚੱਲ ਰਹੀ ਲੜਾਈ ਵਿੱਚ ਅਪਣਾ ਯੋਗਦਾਨ ਪਾਉਂਦਿਆਂ ਮੁਥੂਟ ਗਰੁੱਪ ਵਲੋਂ ਅੱਜ 2000 ਐਨ-95 ਮਾਸਕ, 2000 ਸੈਨੀਟਾਈਜ਼ਰ ਬੋਤਲ, 200 ਪਲਸ ਆਕਸੀਮੀਟਰ ਅਤੇ ਦੋ ਆਕਸੀਜਨ ਕੰਨਸਨਟਰੇਟਰਜ਼ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਮੌਜੂਦੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਟ ਕੀਤੇ ਗਏ।

ਮਾਨਵਤਾ ਦੀ ਭਲਾਈ ਲਈ ਮੁਥੂਟ ਗਰੁੱਪ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਆਕਸੀਜਨ ਕੰਸਨਟਰੇਟਰਜ਼ ਪ੍ਰਤੀ ਮਿੰਟ ਪੰਜ ਲੀਟਰ ਆਕਸੀਜਨ ਤਿਆਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਆਕਸੀਜਨ ਕੰਸਨਟਰੇਟਰਜ਼ ਕੋਵਿਡ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਹੁਤ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਹੋਰਨਾਂ ਐਨ.ਜੀ.ਓਜ਼ ਅਤੇ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਮਹਾਂਮਾਰੀ ਦਾ ਅਸਰਦਾਰ ਢੰਗ ਨਾਲ ਟਾਕਰਾ ਕਰਨ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਭ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਕੋਰੋਨਾ ਵਾਇਰਸ ਮਹਾਂਮਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਇਹ ਸਭ ਦੀ ਜਿੰਮੇਵਾਰੀ ਬਣਦੀ ਹੈ ਕਿ ਮਨੁੱਖਤਾ ਦੀ ਭਲਾਈ ਲਈ ਪੰਜਾਬ ਸਰਕਾਰ ਵਲੋਂ ਕੋਵਿਡ ਵਾਇਰਸ ਤੋਂ ਬਚਾਅ ਲਈ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰੀਏ ਤਾਂ ਜੋ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਲੰਧਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਸਾਇਟੀ ਵਲੋਂ ਸਥਾਨਕ ਰੈਡ ਕਰਾਸ ਭਵਨ ਵਿਖੇ ਆਕਸੀਜਨ ਕੰਸਨਟਰੇਟਰਜ ਬੈਂਕ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਆਕਸੀਜਨ ਕੰਸਨਟਰੇਟਰਜ ਬੈਂਕ ਵਲੋਂ ਜ਼ਿਲ੍ਹੇ ਨਾਲ ਸਬੰਧਿਤ ਕੋਵਿਡ ਪ੍ਰਭਾਵਿਤ ਮਰੀਜ਼ਾਂ ਤੋਂ ਇਲਾਵਾ ਨੇੜਲੇ ਜਿਲਿ੍ਹਆਂ ਦੇ ਮਰੀਜ਼ਾਂ ਨੂੰ ਵੀ ਆਕਸੀਜਨ ਕੰਸਨਟਰੇਰਜ਼ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਮੌਕੇ ਗਰੁੱਪ ਦੇ ਰੀਜਨਲ ਮੇਨੈਜਰ ਤਰੁਣ ਭੰਡਾਰੀ ਅਤੇ ਰੀਜ਼ਨਲ ਮਾਰਕੇਟਿੰਗ ਹੈਡ ਸੀਐਲ ਬੈਂਸ ਨੇ ਕਿਹਾ ਕਿ ਕੰਪਨੀ ਵਲੋਂ ਆਪਣੇ ਸਮਾਜਿਕ ਜਿੰਮੇਵਾਰੀ ਨੂੰ ਮਹਿਸੂਸ ਕਰਦਿਆਂ ਮਨੁੱਖਤਾ ਦੀ ਸੇਵਾ ਲਈ ਇਹ ਨਿਮਾਣੀ ਜਿਹੀ ਪਹਿਲ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ ਭਲਾਈ ਦੇ ਕਾਰਜ ਕਰਨ ਦਾ ਭਰੋਸਾ ਦੁਆਇਆ ਗਿਆ।

 

 

Leave a Reply

Your email address will not be published. Required fields are marked *