ਕੋਈ ਵੀ ਇਲਾਕਾ ਵਿਕਾਸ ਪੱਖੋਂ ਨਹੀਂ ਰਹਿਣ ਦਿੱਤਾ ਜਾਵੇਗਾ ਸਖਣਾ-ਸੋਨੀ

अमृतसर पंजाब

ਅੰਮ੍ਰਿਤਸਰ 30 ਜੂਨ ( ਨਿਊਜ਼ ਹੰਟ ) :

ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕਾਰਜ ਅੰਤਮ ਪੜਾਅ ਤੇ ਹਨ ਅਤੇ ਕੋਈ ਵੀ ਇਲਾਕਾ ਵਿਕਾਸ ਪੱਖੋਂ ਸਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਅੰਜੂਮਨ ਮੁਹੱਲੇ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਸਮੇਂ ਕੀਤੇ ਅਤੇ ਮੁਹੱਲਾ ਸੁਧਾਰ ਕਮੇਟੀ ਨੂੰ 1 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ।
ਸ੍ਰੀ ਸੋਨੀ ਨੇ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਸਾਰੀਆਂ ਵਾਰਡਾਂ ਵਿੱਚ 85 ਫੀਸਦੀ ਤੋਂ ਜ਼ਿਆਦਾ ਵਿਕਾਸ ਕਾਰਜ ਮੁਕੰਮਲ ਕਰ ਲੲੈ ਗਏ ਹਨ। ਉਨਾਂ ਦੱਸਿਆ ਕਿ ਗਰਮੀਆਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਨਾਂ ਵਾਰਡਾਂ ਵਿੱਚ ਪਾਣੀ ਦੀ ਕਮੀ ਸੀ ਉਥੇ ਨਵੇਂ ਟਿਊਬਵੈਲ ਵੀ ਲਗਾ ਦਿੱਤੇ ਗਏ ਹਨ। ਸ੍ਰੀ ਸੋਨੀ ਨੇ ਦੱਸਿਆ ਕਿ ਕਿਸੇ ਵੀ ਵਾਰਡ ਵਿੱਚ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ੍ਰੀ ਸੋਨੀ ਵਲੋਂ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਆਪ ਵੀ ਨਿਰੀਖਣ ਕਰਨ ਅਤੇ ਜੇਕਰ ਕੋਈ ਉਣਤਾਈ ਪਾਈ ਜਾਂਦੀ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਸ੍ਰੀ ਸੋਨੀ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਉਣਤਾਈ ਬਰਦਾਸ਼ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਕਰਵਾਏ ਜਾਣਗੇ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਸ: ਮਨਜੀਤ ਸਿੰਘ ਬੋਬੀ, ਅਬੀ ਪਹਿਲਵਾਨ, ਸ੍ਰੀ ਦੀਪੂ ਮੀਰਾਂ ਕੋਟ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *