ਡੇਂਗੂ ਸਰਵੀਲੈਂਸ ਟੀਮ ਨੇ 26 ਦਿਨਾਂ ’ਚ ਪਹਿਲੇ ਰਾਊਂਡ ਦਾ ਸਰਵੇ ਕੀਤਾ ਪੂਰਾ

पंजाब होशियारपुर

ਹੁਸ਼ਿਆਰਪੁਰ, 02 ਜੁਲਾਈ 2021 ( ਨਿਊਜ਼ ਹੰਟ ) :

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੇ ਲਈ ਪ੍ਰਸ਼ਾਸਨ ਵਲੋਂ ਭੇਜੀ ਗਈ ਡੇਂਗੂ ਸਰਵੀਲੈਂਸ ਟੀਮ ਨੇ 4 ਜੂਨ ਤੋਂ 30 ਜੂਨ ਤੱਕ ਜਾਣੀ ਕਿ 26 ਦਿਨਾਂ ਵਿੱਚ ਘਰ ਘਰ ਜਾ ਕੇ ਜਿਥੇ ਲੋਕਾਂ ਨੂੰ ਡੇਂਗੂ ਦੇ ਪ੍ਰਤੀ ਜਾਗਰੂਕ ਕੀਤਾ ਉਥੇ ਲਾਰਵਾ ਨਸ਼ਟ ਕਰਕੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਡੇਂਗੂ ਦੇ ਪ੍ਰਤੀ ਜਾਗਰੂਕ ਕੀਤਾ ਉਥੇ ਲਾਰਵਾ ਨਸ਼ਟ ਕਰਕੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਡੇਂਗੂ ਤੋਂ ਹੋਣ ਵਾਲੇ ਖਤਰੇ ਤੋਂ ਵੀ ਬਚਾਇਆ ਹੈ। ਉਨ੍ਹਾਂ ਕਿਹਾ ਕਿ ਇਸ ਟੀਮ ਨੇ ਹੁਸ਼ਿਆਰਪੁਰ, ਦਸੂਹਾ, ਚੱਕੋਵਾਲ ਅਤੇ ਹਾਰਟਾ ਬੱਡਲਾ ਦੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਸਰਵੇ ਕੀਤਾ। ਇਸ ਦੌਰਾਨ ਟੀਮ ਨੇ ਕੁੱਲ 58690 ਘਰਾਂ ਅਤੇ 396650 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਲੜੀਵਾਰ 3823 ਘਰਾਂ ਵਿੱਚ ਅਤੇ 3969 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਸਰਵੀਲੈਂਸ ਦੀ ਟੀਮ ਵਲੋਂ ਹੁਣ ਦੂਜੇ ਰਾਊਂਡ ਦਾ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਬਾਰ ਜੇਕਰ ਕਿਸੇ ਘਰ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਤਾਂ ਉਸਦਾ ਚਲਾਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਡੇਂਗੂ ਨਾਲ ਸਬੰਧਤ ਡਿਊਟੀ ਕਰ ਰਹੇ ਸਟਾਫ ਦੇ ਨਾਲ ਸਹਿਯੋਗ ਕਰਨ ਦੇ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੌਰ ਵਿਚ ਸਭ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਅਸੀਂ ਸਾਰੇ ਸਿਹਤਮੰਦ ਰਹਿ ਸਕੀਏ। ਉਨ੍ਹਾਂ ਕਿਹਾ ਕਿ ਇਹ ਵਲੰਟੀਅਰ ਲੋਕਾਂ ਦੀ ਸੁਰੱਖਿਆ ਦੇ ਲਈ ਹੀ ਸਰਵੇ ਕਰ ਰਹੇ ਹਨ ਇਸ ਲਈ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਮ ਵਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਘਰ ਘਰ ਕੀਤੀ ਜਾ ਰਹੀ ਚੈਕਿੰਗ ਦੇ ਚੱਲਦੇ ਕਈ ਥਾਵਾਂ ’ਤੇ ਡੇਂਗੂ ਫੈਲਾਅ ’ਤੇ ਪਹਿਲਾਂ ਹੀ ਕਾਬੂ ਪਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰੀ ਖੇਤਰ ਵਿੱਚ ਕੁੱਲ 40244 ਘਰਾਂ ਠਤ 288152 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਲੜੀਵਾਰ 3030 ਘਰਾਂ ਵਿੱਚ ਅਤੇ 3127 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਦਸੂਹਾ ਸ਼ਹਿਰੀ ਵਿੱਚ 5579 ਘਰਾਂ ਅਤੇ 54318 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਲੜੀਵਾਰ 214 ਘਰਾਂ ਵਿੱਚ ਅਤੇ 218 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਇਸੇ ਤਰ੍ਹਾਂ ਚੱਕੋਵਾਲ ਵਿੱਚ 7190 ਘਰਾਂ ਅਤੇ 33792 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਲੜੀਵਾਰ 393 ਘਰਾਂ ਵਿੱਚ ਅਤੇ 435 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ ਗਿਆ। ਹਾਰਟਾ ਬੱਡਲਾ ਵਿੱਚ ਕੁੱਲ 20388 ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਲੜੀਵਾਰ 186 ਘਰਾਂ ਵਿੱਚ ਅਤੇ 189 ਕੰਟੇਨਰਾਂ ਤੋਂ ਲਾਰਵਾ ਨਸ਼ਟ ਕਰਵਾਇਆ।
ਅਪਨੀਤ ਰਿਆਤ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਦੇ ਲਈ ਸਾਵਧਾਨੀਆਂ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫ੍ਰਿਜਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਣ ਨੂੰ ਹਫ਼ਤੇ ਦੇ ਹਰ ਸ਼ੁੱਕਰਵਾਰ ਸਾਫ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਘਰਾਂ ਦੇ ਆਸ ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਛੱਪੜਾਂ ਅਤੇ ਖੜ੍ਹੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ ਤਾਂ ਜੋ ਮੱਛਰਾਂ ਦਾ ਲਾਰਵਾ ਪੈਦਾ ਹੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਮੱਛਰ ਦੇ ਕੱਟਣ ਤੋਂ ਬਚਣ ਦੇ ਲਈ ਦਿਨ ਦੇ ਸਮੇਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਸੌਣ ਦੇ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ ਜਾਂ ਜੋੜਾਂ ਦਾ ਦਰਦ ਆਦਿ ਹੋਵੇ ਤਾਂ ਉਹ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰੇ।

Leave a Reply

Your email address will not be published. Required fields are marked *