ਪੰਜਾਬ 21 ਜੁਲਾਈ 2021 ( ਨਿਊਜ਼ ਹੰਟ )

पंजाब

ਸੂਬੇ ਵਿੱਚ ਕਾਰੋਬਾਰ ਸਥਾਪਤੀ ਨੂੰ ਹੋਰ ਸੁਖ਼ਾਲਾ ਬਣਾਉਣ ਅਤੇ ਵਪਾਰ ਤੇ ਉਦਯੋਗਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਸਬੰਧੀ ਆਪਣੇ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਮਿਆਨਾ, ਮੱਧਮ ਤੇ ਛੋਟੀਆਂ ਸਨਅਤਾਂ (ਐਮ.ਐਸ.ਐਮਈਜ਼.) ਲਈ ਲਾਜਮੀ ਨਿਯਮਾਂ ਦੇ ਖ਼ਰਚਿਆਂ ਨੂੰ ਘਟਾਉਣ ਲਈ ਇੱਕ ਹੋਰ ਕਦਮ ਅੱਗੇ ਵਧਾਇਆ ਹੈ। ਇਹ ਯਤਨ ਗਲੋਬਲ ਅਲਾਇੰਸ ਫ਼ਾਰ ਮਾਸ ਇਨਟਰਪ੍ਰਨਰਸ਼ਿਪ (ਗੇਮ) ਸੰਸਥਾ ਵਲੋਂ ਸੁਝਾਈਆਂ ਸਿਫਾਰਸ਼ਾਂ ਨੂੰ ਲਾਗੂ ਕਰਦਿਆਂ ਕੀਤਾ ਜਾਵੇਗਾ। ਇਸ ਬਾਰੇ ਅੱਜ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ।

Leave a Reply

Your email address will not be published. Required fields are marked *