ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਆਂਗਨਵਾੜੀ ਕੇਂਦਰਾਂ ਨੂੰ ਪੜਾਅਵਾਰ ਮਾਡਲ ਆਂਗਨਵਾੜੀ ਕੇਂਦਰਾਂ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਛੋਟੇ ਬੱਚਿਆਂ ਵਿੱਚ ਸਿੱਖਣ ਦੀ ਰੁਚੀ ਪੈਦਾ ਕਰਨ ਲਈ ਨਵੀਆਂ ਸਿੱਖਣ ਤਕਨੀਕਾਂ ਅਤੇ ਰੰਗਦਾਰ ਪੇਂਟਿੰਗਾਂ ਉਤੇ ਜ਼ੋਰ ਦਿੱਤਾ ਜਾਵੇਗਾ।
