पंजाब पठानकोट ब्रेकिंग न्यूज़

ਪਠਾਨਕੋਟ, 2 ਸਤੰਬਰ ( ਨਿਊਜ਼ ਹੰਟ )- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਵੱਖ-ਵੱਖ ਆਈ.ਸੀ.ਡੀ.ਐਸ. ਬਲਾਕਾਂ ਵਿੱਚ ਪਿੰਡ ਪੱਧਰ ਤੇ ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਅਭਿਆਨ ਅਧੀਨ ਪੋਸ਼ਣ ਦਿਵਸ ਮਨਾਇਆ  ਜਾ ਰਿਹਾ ਹੈ। ਇਹ ਪ੍ਰਗਟਾਵਾ ਸ. ਮਨਜਿੰਦਰ ਸਿੰਘ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਵੱਲੋਂ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ, ਨਰਸਿੰਗ ਮਾਂਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ। ਇਸ ਅਭਿਆਨ ਦੇ ਮੁੱਖ ਟੀਚੇ 0-6 ਸਾਲ ਵਾਲੇ ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ 2 ਫੀਸਦੀ ਸਲਾਨਾ ਘਟਾ ਕੇ 6 ਫੀਸਦੀ ਘਟਾਉਣਾ 6 ਤੋ 59 ਮਹੀਨੇ ਦੇ ਬੱਚਿਆਂ ਵਿੱਚ ਅਨੀਮੀਆ ਹਰ ਸਾਲ 3 ਫੀਸਦੀ ਘਟਾਉਣਾ, 5 ਤੋਂ 49 ਸਾਲ ਦੇ ਵਿਚਕਾਰ ਦੀਆਂ ਕਿਸ਼ੋਰ ਲੜਕੀਆਂ ਅਤੇ ਔਰਤਾਂ ਵਿੱਚ ਅਨੀਮੀਆ ਦੀ ਦਰ ਹਰ ਸਾਲ 3 ਫੀਸਦੀ ਨਾਲ ਘਟਾਉਣਾ,ਘੱਟ ਵਜਨ ਵਾਲੇ ਬੱਚਿਆਂ ਦਾ ਅੰਕੜਾ ਹਰ ਸਾਲ 2 ਫੀਸਦੀ ਨਾਲ ਘਟਾਉਣਾ ਹੈ।
ਉਨ੍ਹਾਂ ਦੱਸਿਆ ਕਿ ਪੋਸ਼ਣ ਦਿਵਸ ਦੌਰਾਨ ਜਿਲ੍ਹੇ ਵਿੱਚ ਵੱਖ-ਵੱਖ ਪਿੰਡਾਂ ਵਿੱਚ ਸਮੁਦਾਇਕ ਗਤੀਵਿਧੀਆਂ ਕੀਤੀਆ ਜਾ ਰਹੀਆ ਹਨ ਅਤੇ ਲੋਕਾਂ ਨੂੰ ਪੋਸ਼ਟਿਕ ਖੁਰਾਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਆਂਗਣਵਾੜੀ ਵਰਕਰਾਂ ਵੱਲੋਂ ਵੱਖ- ਵੱਖ ਗਤੀਵਿਧੀਆਂ ਜਿਵੇਂ ਗਰਭਵਤੀ ਔਰਤਾਂ ਦੀ ਸੁਪੋਸ਼ਣ ਗੋਦਭਰਾਈ, 6 ਮਹੀਨੇ ਦੇ ਬੱਚਿਆਂ ਦਾ ਅੰਨਪ੍ਰਸ਼ਾਨ, ਹੱਥ ਧੋਣ ਦਾ ਸਹੀ ਤਰੀਕਾ,ਸਾਫ ਸਫਾਈ, ਕਿਸ਼ੋਰੀਆਂ ਲਈ ਸਵੱਸਥ ਮਾਂਹਵਾਰੀ ਪ੍ਰਬੰਧਨ ਦੇ ਤਰੀਕੇ, ਹੈਲਦੀ ਰੈਸਪੀ ਪ੍ਰਦਰਸ਼ਨ ,ਘਰੇਲੂ ਬਗੀਚੀਆਂ ਬਚਾਉਣਾ ਅਤੇ ਵੱਖ ਵੱਖ ਭੋਜਨ ਸਮੂਹਾਂ ਚੋਂ ਸੰਤੁਲਿਤ ਪੋਸ਼ਟਿਕ ਭੋਜਨ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚੇ ਦੇ ਜਨਮ ਦੇ ਪਹਿਲੇ ਇੱਕ ਹਜ਼ਾਰ ਦਿਨ ਦੀ ਮਹੱਤਤਾ ਬਾਰੇ ਵੀ ਦੱਸਿਆ ਜਾ ਰਿਹਾ ਹੈ ਕਿ ਬੱਚੇ ਦੇ ਬਿਹਤਰ ਸਰੀਰਿਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਤਾ ਪਾਉਂਦੇ  ਹਨ। ਇਸ ਦੇ ਨਾਲ ਹੀ ਗਰਭਵਤੀ ਅਤੇ ਨਰਸਿੰਗ ਮਾਂਵਾਂ ਨੂੰ ਕੁਪੋਸ਼ਣ ਅਤੇ ਅਨੀਮੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ  ਕਿ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ. ਟੀਕਾਕਰਨ, ਆਇਰਨ ਫਾਲਿਕਐਸਿਡ ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜਰੂਰੀ ਹੈ। ਇੱਕ ਸਵੱਸਥ ਸਮਾਜ ਦੀ ਸਿਰਜਨਾ ਤਾਂ ਹਾ ਕੀਤੀ ਜਾ ਸਕਦੀ ਹੈ ਜੇਕਰ ਗਰਭਵਤੀ ਮਾਂ ਅਤੇ ਬੱਚੇ ਦੀ ਸਿਹਤ ਤੇ ਖੁਰਾਕ ਦਾ ਗਰਭ ਧਾਰਨ ਦੇ ਸ਼ੁਰੂ ਤੋਂ ਹੀ ਧਿਆਨ ਰੱਖਿਆ ਜਾਵੇ।
ਉਨ੍ਹਾਂ ਦੱਸਿਆ ਕਿ ਸਾਲ 2021-2022 ਦੌਰਾਨ ਪੋਸ਼ਣ ਮਾਹ ਦੇ ਅਗਾਜ਼ ਵਜੋਂ ਜਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਰੈਲੀਆਂ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਇਹਨਾਂ ਗਤੀਵਿਧੀਆਂ ਨੂੰ ਲੋਕਾਂ ਅਤੇ ਪੰਚਾਇਤ ਮੈਂਬਰਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ ਅਤੇ ਕੀਤੀਆ ਜਾ ਰਹੀਆ ਗਤੀਵਿਧੀਆ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਇਸ “ਪੋਸ਼ਣ ਮਾਹ“ ਲਈ ਸ੍ਰੀ ਸੰਜੀਵ ਸ਼ਰਮਾਂ ਬਾਲ ਵਿਕਾਸ ਪ੍ਰਜੈਕਟ ਅਫਸਰ ਧਾਰਕਲਾਂ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ ਜੋ ਕਿ ਇਸ ਮਹੀਨੇ ਦੌਰਾਨ ਗਤੀਵਿਧੀਆਂ ਆਪਣੀ ਦੇਖ-ਰੇਖ ਹੇਠ ਕਰਵਾਉਣਗੇ।

Leave a Reply

Your email address will not be published. Required fields are marked *