75ਵੇਂ ਅਜਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਆਯੋਜਿਤ ਸਾਇਕਲ ਰੈਲੀ ਦਾ ਜਿਲ੍ਹਾ ਪਠਾਨਕੋਟ ਵਿੱਚ ਕੀਤਾ ਸਵਾਗਤ

पंजाब पठानकोट ब्रेकिंग न्यूज़

ਪਠਾਨਕੋਟ, 24 ਸਤੰਬਰ (ਨਿਊਜ਼ ਹੰਟ)- ਅਜਾਦੀ ਦੇ 75ਵੇਂ ਅਜਾਦੀ ਅਮਰੂਤ ਮਹਾਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਆਯੋਜਿਤ ਸਾਇਕਲ ਰੈਲੀ ਵੀਰਵਾਰ ਰਾਤ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੀ। ਜਿਲ੍ਹਾ ਪਠਾਨਕੋਟ ਵਿਖੇ ਸੁਜਾਨਪੁਰ ਵਿੱਚ ਸਥਿਤ ਇਸਰੋ ਪੈਲੇਸ ਵਿਖੇ ਇੱਕ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸ. ਹਜਿੰਦਰ ਸਿੰਘ ਡੀ.ਆਈ.ਜੀ. ਸੀ.ਆਰ.ਪੀ.ਐਫ. ਜਲੰਧਰ, ਮਨੋਜ ਕੁਮਾਰ ਐਸ.ਪੀ. ਪੰਜਾਬ ਪੁਲਿਸ ਪਠਾਨਕੋਟ ਵੱਲੋਂ ਸਾਇਕਲ ਰੈਲੀ ਦਾ ਸਵਾਗਤ ਕੀਤਾ ਗਿਆ ਅਤੇ ਸੀ.ਆਰ.ਪੀ.ਐਫ. ਦੇ ਗੋਰਵਸਾਲੀ ਇਤਿਹਾਸ ਤੇ ਵੀ ਰੋਸਨੀ ਪਾਈ ਗਈ। ਸੁਕਰਵਾਰ ਸਵੇਰ ਨੂੰ ਉਪਰੋਕਤ ਅਧਿਕਾਰੀਆਂ ਵੱਲੋਂ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਅਮ੍ਰਿਤਸਰ ਲਈ ਰਵਾਨਾ ਕੀਤੀ ਗਈ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਦਿਆ ਨਿਧੀ ਤਾਨੰਤੀ ਕਮਾਂਡੈਂਟ 245 ਬਟਾਲੀਅਨ ਸੀ.ਆਰ.ਪੀ.ਐਫ਼., ਰਾਕੇਸ ਕੁਮਾਰ ਡਿਪਟੀ ਕਮਾਂਡੈਂਟ, ਭਾਨੂੰ ਪ੍ਰਤਾਪ ਸਿੰਘ ਡੀ.ਆਈ.ਜੀ. ਗਰੁੱਪ ਸੈਂਟਰ ਬਨਤਲਾਬ ਜੰਮੂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਜਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਸਾਲ 2021 ਨੂੰ ਆਜਾਦੀ ਦਾ ਅਮਰੂਤ ਮਹਾਂਉਤਸਵ ਦੇ ਤੋਰ ਤੇ ਮਨਾਉਂਣ ਦਾ ਫੈਂਸਲਾ ਕੀਤਾ ਗਿਆ ਹੈ। ਜਿਸ ਅਧੀਨ ਵੱਖ ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦਾ ਉਦੇਸ਼ ਹੈ ਕਿ ਆਜਾਦੀ ਦੇ ਲਈ ਕੀਤੇ ਗਏ ਸੰਘਰਸ ਨੂੰ ਲੋਕਾਂ ਦੇ ਵਿੱਚ ਪੇਸ਼ ਕੀਤਾ ਜਾਵੇ।
ਸ. ਹਜਿੰਦਰ ਸਿੰਘ ਡੀ.ਆਈ.ਜੀ. ਸੀ.ਆਰ.ਪੀ.ਐਫ. ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਸਤੰਬਰ 2021 ਨੂੰ ਆਜਾਦੀ ਦੇ ਮਹਾਂਉਤਸਵ ਨੂੰ ਸਮਰਪਿਤ ਸੀ.ਆਰ.ਪੀ.ਐਫ. ਵੱਲੋਂ ਦੇਸ ਦੇ ਵੱਖ ਵੱਖ ਸਥਾਨਾਂ ਤੋਂ ਸਮਾਰੋਹ ਆਯੋਜਿਤ ਕਰਕੇ ਸਾਇਕਲ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਅਧੀਨ 23 ਸਤੰਬਰ 2021 ਨੂੰ ਜੰਮੂ ਤੋਂ ਸੁਰੂ ਕੀਤੀ ਗਈ ਸਾਇਕਲ ਰੈਲੀ ਵੀਰਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਪਹੁੰਚੀ ਅਤੇ ਸੁਕਰਵਾਰ ਨੂੰ ਪਠਾਨਕੋਟ ਤੋਂ ਗੁਰਦਾਸਪੁਰ, ਬਟਾਲਾ ਤੋਂ ਹੁੰਦੇ ਜਲਿਆਂ ਵਾਲਾ ਬਾਗ ਅਮ੍ਰਿਤਸਰ ਦੇ ਲਈ ਰਵਾਨਾ ਹੋ ਗਈ। ਇਸ ਤੋਂ ਬਾਅਦ ਇਹ ਸਾਇਕਲ ਰੈਲੀ ਜੰਗ-ਏ-ਆਜਾਦੀ ਕਰਤਾਰਪੁਰ, ਗਰੁੱਪ ਕੇਂਦਰ ਜਲੰਧਰ, ਲੁਧਿਆਣਾ, ਸਹੀਦ ਉੱਧਮ ਸਿੰਘ ਸਮਾਰਕ ਸਰਹਿੰਦ(ਸ੍ਰੀ ਫਤਿਹਗੜ੍ਹ ਸਾਹਿਬ), ਅੰਬਾਲਾ, ਕੁਰੂਕਸੇਤਰ, ਸੋਨੀਪਤ, ਗਰੁੱਪ ਕੇਂਦਰ ਗੁਰੂਗ੍ਰਾਮ ਦੇ ਰਸਤੇ ਹੁੰਦੇ ਹੋਏ 2 ਅਕਤੂਬਰ 2021 ਨੂੰ ਮਹਾਤਮਾ ਗਾਂਧੀ ਜੀ ਜਯੰਤੀ ਦੇ ਦਿਨ ਰਾਜਘਾਟ(ਨਵੀਂ ਦਿੱਲੀ) ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਸਾਇਕਲ ਰੈਲੀ ਦਾ ਮੁੱਖ ਉਦੇਸ਼ ਭਾਰਤ ਦੇ ਨਾਗਰਿਕਾਂ ਦੇ ਦਿਲਾਂ ਅੰਦਰ ਦੇਸ ਭਗਤੀ ਅਤੇ ਸੁਰੱਖਿਆ ਦੀ ਭਾਵਨਾ ਜਾਗਰੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਇਕਲ ਰੈਲੀ ਸਰੀਰਿਕ ਤੰਦਰੁਸਤੀ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਦੇਸ ਵਿੱਚ ਏਕਤਾਂ ਦੀ ਭਾਵਨਾ ਵੀ ਪੈਦਾ ਕਰੇਗੀ।

ਇਸ ਮੋਕੇ ਤੇ ਸੀ.ਆਰ.ਪੀ.ਐਫ. ਦੇ ਅਧਿਕਾਰੀਆਂ ਅਤੇ ਪੰਜਾਬ ਪੁਲਿਸ ਪਠਾਨਕੋਟ ਦੇ ਅਧਿਕਾਰੀਆਂ ਵੱਲੋਂ ਵੀ ਰੈਲੀ ਵਿੱਚ ਸਾਮਲ ਜਵਾਨਾਂ ਨੂੰ ਉਤਸਾਹਿਤ ਕੀਤਾ ਅਤੇ ਉਨ੍ਹਾਂ ਦੀ ਹਿੰਮਤ ਦੀ ਪ੍ਰਸੰਸਾ ਕੀਤੀ। ਮੋਕੇ ਤੇ ਹਾਜ਼ਰ ਸ. ਹਜਿੰਦਰ ਸਿੰਘ ਡੀ.ਆਈ.ਜੀ. ਸੀ.ਆਰ.ਪੀ.ਐਫ. ਜਲੰਧਰ, ਮਨੋਜ ਕੁਮਾਰ ਐਸ.ਪੀ. ਪੰਜਾਬ ਪੁਲਿਸ ਪਠਾਨਕੋਟ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਜਿਕਰਯੋਗ ਹੈ ਰੈਲੀ ਵਿੱਚ 27 ਸੀ.ਆਰ.ਪੀ.ਐਫ. ਦੇ ਜਵਾਨ ਸਾਮਲ ਹਨ ਅਤੇ ਇਨ੍ਹਾਂ ਨੂੰ ਭਾਨੂੰ ਪ੍ਰਤਾਪ ਸਿੰਘ ਡੀ.ਆਈ.ਜੀ. ਗਰੁੱਪ ਸੈਂਟਰ ਬਨਤਲਾਬ ਜੰਮੂ ਲੀਡ ਕਰ ਰਹੇ ਹਨ।

Leave a Reply

Your email address will not be published. Required fields are marked *