ਜ਼ਮੀਨ ਦੀ ਸਿਹਤ ਸੁਧਾਰ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਕਣਕ ਦੀ ਬਿਜਾਈ ਸੁਪਰਰ/ਹੈਪੀ ਸੀਡਰ ਨਾਲ ਕੀਤੀ ਜਾਵੇ: ਡਾ.ਅਮਰੀਕ ਸਿੰਘ

पंजाब पठानकोट ब्रेकिंग न्यूज़

ਪਠਾਨਕੋਟ: 10 ਅਕਤੂਬਰ (ਨਿਊਜ਼ ਹੰਟ)- ਬਲਾਕ ਪਠਾਨਕੋਟ ਵਿੱਚ ਜ਼ਮੀਨ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁਧਤਾ ਲਈ ਕਣਕ ਦੀ ਬਿਜਾਈ ਸੁਪਰ/ਹੈਪੀ ਸੀਡਰ ਨਾਲ ਕਰਨ ਬਾਰੇ ਕਿਸਾਨਾਂ ਨੂੰ ਪੇ੍ਰਰਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਭੋਆ ਤੋਂ ਗੁਰਦੁਆਰਾ ਬਾਰਠ ਸਾਹਿਬ ਤੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾਂ ਵੱਲੋਂ ਸਾਈਕਲਾਂ ਸਮੇਤ ਸ਼ਿਰਕਤ ਕੀਤੀ ਗਈ। ਸਾਈਕਲ ਰੈਲੀ ਨੂੰ ਸਰਪੰਚ ਗ੍ਰਾਮ ਪੰਚਾਇਤ ਭੋਆ ਸ੍ਰੀ ਰਾਜ ਕੁਮਾਰ ਨੀਲੂ ਵੱਲੋਂ ਹਰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਸਾਈਕਲ ਰੈਲੀ ਵੱਖ ਵੱਖ ਪਿੰਡਾਂ ਵਿੱਚੋਂ ਹੁੰਦੀ ਹੋਈ ਗੁਰਦੁਆਰਾ ਬਾਰਠ ਸਾਹਿਬ ਵਿਖੇ ਸਮਾਪਤ ਹੋਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਡਾ.ਪਿ੍ਰਤਪਾਲ ਸਿੰਘ,ਡਾ.ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਅੰਸ਼ੁਮਨ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ,ਰਾਕੀ ਮਹਿਰਾ,ਨੀਰਜ ਗੁਪਤਾ,ਨਵੀਨ ਕੁਮਾਰ ਸ਼ਰਮਾ,ਜਸਬੀਰ ਸਿੰਘ,ਵਿਵੇਕ ਕੁਮਾਰ ਸ਼ਰਮਾ,ਰਾਕੇਸ਼ ਕੁਮਾਰ,ਸੰਜੀਵ ਕੁਮਾਰ,ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਨੌਜਵਾਨ ਕਿਸਾਨ ਹਾਜ਼ਰ ਸਨ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ਼ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਸਮੁੱਚੀ ਪਰਾਲੀ ਪਸ਼ੂ ਪਾਲਕਾਂ ਨੂੰ ਚੁਕਵਾ ਦਿੱਤੀ ਜਾਂਦੀ ਹੈ ਅਤੇ ਕੁਝ ਰਕਬੇ ਵਿੱਚ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਜਾਂ ਸੁਪਰ /ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਕਿਸਾਨਾਂ ਨੂੰ 8 ਸੁਪਰ ਸੀਡਰ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਹਨ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਏ ਬਗੈਰ ਸਭ ਤੋਂ ਵਧੀਆ ਪ੍ਰਬੰਧਨ ਕਰਨ ਵਾਲੀ ਗ੍ਰਾਮ ਪੰਚਾਇਤ ਦੀ ਚੋਣ ਕਰਕੇ 50,000/-ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਨਾਮ ਲਈ ਉਸ ਪੰਚਾਇਤ ਨੂੰ ਹੀ ਚੁਣਿਆ ਜਾਵੇਗਾ ਜਿਸ ਪਿੰਡ ਵਿੱਚ ਝੋਨੇ ਹੇਠ ਰਕਬਾ 60 ਫੀਸਦੀ ਤੋਂ ਵੱਧ ਹੋਵੇਗਾ ਅਤੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵੀ ਵਾਕਿਆ ਦਰਜ ਨਾਂ ਕੀਤਾ ਗਿਆ ਹੋਵੇ। ਉਨਾਂ ਕਿਹਾ ਕਿ ਬਲਾਕ ਵਿੱਚ ਜੋ ਵੀ ਸੁਪਰ/ਹੈਪੀ ਸੀਡਰ ਮਾਲਕ ਕਿਸਾਨ ਪਰਾਲੀ ਪ੍ਰਬੰਧਨ ਦਾ ਸਭ ਤੋਂ ਵੱਧ ਕੰਮ ਕਰੇਗਾ ਉਸ ਨੂੰ 11000/- ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਕਿਸਾਨਾਂ ਦੁਆਰਾ ਪਰਾਲੀ ਪ੍ਰਬੰਧਨ ਦੇ ਕੰਮ ਦਾ ਲੇਖਾ ਜੋਖਾ i khet ਐਪ ਰਾਹੀਂ ਰੱਖਿਆ ਜਾਵੇਗਾ।

ਡਾ. ਪਿ੍ਰਤਪਾਲ ਸਿੰਘ ਨੇ ਕਿਹਾ ਕਿ ਸੁਪਰ ਸੀਡਰ ਮਸ਼ੀਨ ਖੇਤ ਵਿੱਚ ਖੜੀ ਝੋਨੇ ਦੀ ਰਹਿੰਦਖੂੰਹਦ ਨੂੰ ਨਸ਼ਟ ਕਰਕੇ ਕਣਕ ਦੀ ਬਿਜਾਈ ਕਰ ਦਿੰਦੀ ਹੈ ਜਿਸ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ। ਸ੍ਰੀ ਅੰਸ਼ੁਮਨ ਸ਼ਰਮਾ ਅਤੇ ਰਾਕੀ ਮਹਿਰਾ ਨੇ ਕਿਸਾਨਾਂ ਨੂੰ ਹਵਾ ਦੇ ਪ੍ਰਦੂਸਣ ਨਾਲ ਹੁੰਦੇ ਨੁਕਸਾਨ ਬਾਰੇ ਦੱਸਿਆ। ਸ਼੍ਰੀ ਨਵੀਨ ਕੁਮਾਰ ਸ਼ਰਮਾ ਨੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੇ ਤਜ਼ਰਬੇ ਸਾਂਝੇ ਕੀਤੇ। ਸ੍ਰੀ ਰਾਜ ਕੁਮਾਰ ਨੀਲੂ ਨੇ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਣਕ ਲਈ ਪ੍ਰੇਰਿਤ ਕੀਤਾ। ਕਿਸਾਨ ਰਣਜੀਤ ਸਿੰਘ ਵੱਲੋਂ ਸੁਪਰ ਸੀਡਰ ਨੂੰ ਪ੍ਰਦਰਸ਼ਿਤ ਵੀ ਕੀਤਾ ਗਿਆ । ਇਸ ਮੌਕੇ ਮੌਜੂਦ ਸਮੂਹ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ ਬਲਾਕ ਪਠਾਨਕੋਟ ਸਮੇਤ ਘਰੋਟਾ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਵੀ ਕੀਤਾ ਜਾਵੇਗਾ।

Leave a Reply

Your email address will not be published. Required fields are marked *