- Luka Doncic and the Dallas Mavericks dominate Phoenix Suns in Game 7. - May 16, 2022
- News Hunt Daily Evening E-Paper - May 15, 2022
- News Hunt Daily Evening E-Paper - May 15, 2022
ਪੰਜਾਬ 13 ਅਕਤੂਬਰ (ਨਿਊਜ਼ ਹੰਟ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਸ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਸ. ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਸ੍ਰੀ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।
ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ “ਸਮਾਰਟ ਚਿੱਪ” ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਟਰਾਂਸ ਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ ‘ਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿੱਚ ਜ਼ਾਹਰਾ ਤੌਰ ‘ਤੇ ਵੱਡੀ ਕਮੀ ਆਵੇਗੀ।
ਵੱਟਸਐਪ ਨੰਬਰ ‘ਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਸ੍ਰੀ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 ‘ਤੇ ਬੇਝਿਜਕ ਸਾਂਝੀ ਕਰਨ।
ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ ‘ਤੇ “ਵਿਸ਼ੇਸ਼ ਮੇਲੇ” ਲਾਉਣ ਦਾ ਸੁਝਾਅ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ “ਵਿਸ਼ੇਸ਼ ਮੇਲਾ” ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।