Latest posts by newshunt (see all)
- Apex Legends Mobile launched on Android and iOS. - May 17, 2022
- News Hunt Daily Evening E-Paper - May 17, 2022
- News Hunt Daily Evening E-Paper - May 17, 2022
ਪਠਾਨਕੋਟ, 14 ਅਕਤੂਬਰ (ਨਿਊਜ਼ ਹੰਟ)- ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਸਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ 15 ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਅਕਤੂਬਰ 2021 ਨੂੰ ਦੁਸਹਿਰੇ ਵਾਲੇ ਦਿਨ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਅਤੇ ਮਿਤੀ 5 ਨਵੰਬਰ 2021 ਨੂੰ ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਪਰੋਕਤ ਦੋਵੇਂ ਦਿਨ ਇਸ ਸਮੇਂ ਅਨੁਸਾਰ ਸੇਵਾ ਕੇਂਦਰਾਂ ਵਿਚੋਂ ਸੇਵਾਵਾਂ ਹਾਸਲ ਕਰ ਸਕਦੇ ਹਨ।