- Apex Legends Mobile launched on Android and iOS. - May 17, 2022
- News Hunt Daily Evening E-Paper - May 17, 2022
- News Hunt Daily Evening E-Paper - May 17, 2022
ਪਠਾਨਕੋਟ, 21 ਅਕਤੂਬਰ (ਨਿਊਜ਼ ਹੰਟ)- ਜ਼ਿਲਾ ਪੁਲਿਸ ਵੱਲੋਂ ਅੱਜ ਐਸ. ਐਸ. ਪੀ ਸੁਰਿੰਦਰਾ ਲਾਂਬਾ ਦੀ ਅਗਵਾਈ ਵਿਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਮੁਹੰਮਦ ਗੁਲਜਾਰ, ਐਡੀਸ਼ਨਲ ਸ਼ੈਸ਼ਨ ਜੱਜ(ਫੈਮਲੀ ਕੋਰਟ) ਪਿ੍ਰਤਪਾਲ ਸਿੰਘ, ਕਮਲਦੀਪ ਸਿੰਘ ਢਿੱਲੋ ਚੀਫ ਜੂਡੀਸ਼ੀਅਲ ਮੈਜਿਸਟਰੇਟ ਪਠਾਨਕੋਟ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਗੜਾ, ਸਵਤੰਤਰ ਕੁਮਾਰ ਮੁਰਗਈ ਸਾਬਕਾ ਉਪ ਕੁੱਲ ਪਤੀ ਗੁਰੂਕੁਲ ਕਾਂਗੜੀ ਹਰੀਦਵਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਉਨਾਂ ਦੇ ਬਹਾਦਰ ਯੋਧਿਆਂ ਦੀ ਕੁਰਬਾਨੀ ਨੂੰ ਸਲਾਮ ਕੀਤਾ ਗਿਆ।
ਐਸ. ਐਸ. ਪੀ ਸੁਰਿੰਦਰਾ ਲਾਂਬਾ ਨੇ ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚੋਂ ਕਾਲੇ ਦੌਰ ਦਾ ਖ਼ਾਤਮਾ ਕਰ ਕੇ ਸ਼ਾਂਤੀ ਦੀ ਬਹਾਲੀ ਕਰਨ ਵਿਚ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਬਹਾਦਰੀ ਭਰੀ ਗਾਥਾ ਲਾਮਿਸਾਲ ਅਤੇ ਅਭੁੱਲ ਹੈ। ਉਨਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਦੀ ਸ਼ਹਾਦਤ ਸਾਡੇ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਹਰ ਪਲ ਇਹ ਯਾਦ ਕਰਵਾਉਂਦੀ ਹੈ ਕਿ ਦੇਸ਼ ਨੂੰ ਜੇਕਰ ਸਾਡੀ ਵੀ ਕੁਰਬਾਨੀ ਦੀ ਲੋੜ ਪਵੇ ਤਾਂ ਕਦੇ ਵੀ ਪਿੱਛੇ ਨਹੀਂ ਹਟਾਂਗੇ। ਉਨਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲੱਦਾਖ ਨੇੜੇ ਹਾਟ ਸਪਰਿੰਗਜ਼ ਵਿਖੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 1960 ਤੋਂ ਅੱਜ ਦੇ ਦਿਨ ਨੂੰ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਮੌਕੇ ‘ਤੇ ਜ਼ਿਲਾ ਅਤੇ ਸ਼ੈਸ਼ਨ ਜੱਜ ਅਤੇ ਹੋਰ ਮਹਿਮਾਨਾਂ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਭੇਂਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਐਸ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਐਸ.ਪੀ. (ਹੈਡਕੁਆਟਰ) ਮਨੋਜ ਠਾਕੁਰ, ਐਸ.ਪੀ. ਜੀ.ਐਸ ਸਾਂਗਾ, ਸਮੇਤ ਹੋਰ ਵੀ ਪੁਲਿਸ ਅਧਿਕਾਰੀ ਅਤੇ ਸ਼ਹੀਦ ਪਰਿਵਾਰ ਸਮਿਤੀ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਮੌਜੂਦ ਸੀ। ਜਿੰਨਾਂ ਸਾਰਿਆਂ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਸ਼ਰਧਾਂਜਲੀ ਦਿੱਤੀ।