ਸਵੀਪ ਤਹਿਤ ਏ ਬੀ ਕਾਲਜ ਪਠਾਨਕੋਟ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲੇ

पंजाब पठानकोट ब्रेकिंग न्यूज़

ਪਠਾਨਕੋਟ, 22 ਅਕਤੂਬਰ (ਨਿਊਜ਼ ਹੰਟ)- ਅੱਜ ਚੋਣ ਦਫਤਰ ਪਠਾਨਕੋਟ ਵੱਲੋਂ ਏ ਬੀ ਕਾਲਜ ਪਠਾਨਕੋਟ ਵਿਚ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਗੁਰਪ੍ਰੀਤ ਸਿੰਘ ਸਹਾਇਕ ਨੋਡਲ ਅਫਸਰ ਕਮ ਮੰਡਲ ਭੂਮੀ ਰੱਖਿਆ ਅਫਸਰ ਨੇ ਕੀਤੀ। ਇਸ ਮੌਕੇ ਤੇ ਸੀ੍ ਸ਼ਮਸ਼ੇਰ ਸਿੰਘ ਸਵੀਪ ਕਮੇਟੀ ਇੰਚਾਰਜ ਵਿਧਾਨ ਸਭਾ ਹਲਕਾ 003-ਪਠਾਨਕੋਟ, ਵਿਨੋਦ ਕੁਮਾਰ ਸਵੀਪ ਇੰਚਾਰਜ, ਅਮਿਤ ਡੋਗਰਾ, ਅੰਕੁਸ਼ ਮਹਾਜਨ, ਸੰਜੀਵ ਕੁਮਾਰ, ਰਵੀ ਕਾਂਤ ਆਦਿ ਹਾਜ਼ਰ ਸਨ।

ਗੁਰਪ੍ਰੀਤ ਸਿੰਘ ਨੋਡਲ ਅਫ਼ਸਰ ਨੇ ਦੱਸਿਆ ਕਿ ਅੱਜ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਰੰਗੋਲੀ, ਭਾਸ਼ਣ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਜੋ ਕਿ 18 ਸਾਲ ਦੇ ਹੋ ਚੁੱਕੇ ਹਨ, ਉਹਨਾਂ ਨੂੰ ਵੋਟਾਂ ਪਾਉਣ ਸਬੰਧੀ ਅਤੇ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਹੋਣ ਵਾਲੀ ਹੈ ਉਨ੍ਹਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹਨਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਉਣ।

Leave a Reply

Your email address will not be published.