ਪੰਜਾਬ 28 ਅਕਤੂਬਰ (ਨਿਊਜ਼ ਹੰਟ)

पंजाब ब्रेकिंग न्यूज़

ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੋਰਿੰਡਾ ਤੱਕ ਸੜਕ ਨੂੰ ਇੱਕ ਮਹੀਨੇ ਦੇ ਅੰਦਰ ਚੌੜਾ ਕਰਕੇ ਇਸ ਦਾ ਨਾਂ ਮਾਤਾ ਗੁਜਰੀ ਮਾਰਗ ਰੱਖਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਵਿਧਾਇਕ ਅਤੇ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ. ਕੁਲਜੀਤ ਸਿੰਘ ਨਾਗਰਾ ਦੇ ਨਾਲ ਆਮ ਖਾਸ ਬਾਗ, ਸਰਹਿੰਦ ਵਿਖੇ ਨਵਿਆਏ ਗਏ ਮਹਿਤਾਬੀ ਬਾਗ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਸਬ ਡਵੀਜ਼ਨਲ ਕੰਪਲੈਕਸ, ਫਤਹਿਗੜ੍ਹ ਸਾਹਿਬ ਦਾ ਨੀਂਹ ਪੱਥਰ ਰੱਖਿਆ। ਦੋਵਾਂ ਪ੍ਰੋਜੈਕਟਾਂ ਦੀ ਲਾਗਤ ਕ੍ਰਮਵਾਰ 6.50 ਕਰੋੜ ਅਤੇ 7 ਕਰੋੜ ਰੁਪਏ ਹੈ।

Leave a Reply

Your email address will not be published.