ਮੇਰਾ ਹਲਕਾ ਮੇਰਾ ਪਰਿਵਾਰ ਰਲ ਮਿਲ ਕੇ ਬਦਲਾਂਗੇ ਹਲਕਾ ਭੋਆ ਦੀ ਨੁਹਾਰ- ਜੋਗਿੰਦਰ ਪਾਲ

पंजाब पठानकोट ब्रेकिंग न्यूज़

ਪਠਾਨਕੋਟ, 28 ਅਕਤੂਬਰ (ਨਿਊਜ਼ ਹੰਟ)- ਜਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਦੇਣ ਦੇ ਉਦੇਸ ਨਾਲ ਅੱਜ ਹਲਕਾ ਭੋਆ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਸਾਰੀਆਂ ਸਰਕਾਰੀ ਸੁਵਿਧਾਵਾਂ ਦਾ ਲਾਭ ਇੱਕ ਹੀ ਜਗ੍ਹਾ ਤੇ ਮਿਲ ਸਕੇ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਪਿੰਡ ਭੋਆ ਵਿੱਚ ਲਗਾਏ ਸੁਵਿਧਾ ਕੈਂਪ ਦੋਰਾਨ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਉਹ ਹਰ ਦਮ ਤਿਆਰ ਹਨ ਅਤੇ ਅਪਣੇ ਕਾਰਜਕਾਲ ਦੋਰਾਨ ਉਨ੍ਹਾਂ ਦਾ ਇੱਕ ਹੀ ਉਪਰਾਲਾ ਰਿਹਾ ਹੈ ਕਿ ਉਨ੍ਹਾਂ ਦੇ ਵਿਧਾਨ ਸਭਾ ਖੇਤਰ ਦੇ ਕਿਸੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ ਅਤੇ ਰਲ ਮਿਲ ਕੇ ਇੱਕ ਦੂਸਰੇ ਦਾ ਸਹਿਯੋਗ ਕਰਕੇ ਹਲਕੇ ਦੀ ਨੁਹਾਰ ਬਦਲਣੀ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਸਬ-ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ ਲਗਾਏ ਗਏ ਅਤੇ ਲੋਕਾਂ ਨੇ ਮੋਕੇ ਤੇ ਪਹੁੰਚ ਕੇ ਹਰ ਤਰ੍ਹਾਂ ਦੀ ਸੁਵਿਧਾ ਦਾ ਲਾਭ ਪ੍ਰਾਪਤ ਕੀਤਾ ਅਤੇ ਇਸੇ ਹੀ ਤਰ੍ਹਾਂ 29 ਅਕਤੂਬਰ ਨੂੰ ਕਬਾੜ ਧਰਮਸਾਲਾ ਪਠਾਨਕੋਟ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ।

ਮੋਕੇ ਤੇ ਐਸ.ਡੀ.ਐਮ. ਪਠਾਨਕੋਟ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਅਤੇ ਸ੍ਰੀ ਸੰਯਮ ਅਗਰਵਾਰ ਡਿਪਟੀ ਕਮਿਸਨਰ ਪਠਾਨਕੋਟ ਦੀ ਯੋਗ ਅਗਵਾਈ ਹੇਠ ਜਿਲ੍ਹਾ ਪ੍ਰਸਾਸਨ ਦਾ ਇੱਕ ਹੀ ਉਪਰਾਲਾ ਹੈ ਕਿ ਜ਼ਿਲ੍ਹੇ ਦੇ ਹਰ ਜ਼ਰੂਰਤਮੰਦ ਵਿਅਕਤੀ ਤੱਕ ਲੋੜੀਂਦੀਆਂ ਸਹੂਲਤਾਂ ਦੀ ਪਹੁੰਚ ਯਕੀਨੀ ਹੋਵੇ । ਉਨ੍ਹਾਂ ਦੱਸਿਆ ਕਿ ਆਮ ਤੌਰ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਪ੍ਰਾਪਤੀ ਲਈ ਲੋਕਾਂ ਨੂੰ ਵੱਖ ਵੱਖ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਖਪਤ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਇੱਕ ਹੀ ਥਾਂ ’ਤੇ ਸਾਰੇ ਵਿਭਾਗਾਂ ਵੱਲੋਂ ਕੈਂਪ ਲਗਾਏ ਜਾ ਰਹੇ ਹਨ। ਇਨਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ, ਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮਾਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਨਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਸ਼ਗਨ ਸਕੀਮ, ਬੱਚਿਆਂ ਲਈ ਵਜੀਫੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਮਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ’ਤੇ ਦਿੱਤੇ ਜਾ ਰਹੇ ਹਨ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿਚ ਲੱਗਣ ਵਾਲੇ ਇੰਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।

ਇਸ ਮੋਕੇ ਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਭੋਆ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਕੋਈ ਵੀ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਸਹੀਦਾਂ ਦੀ ਯਾਦ ਵਿੱਚ ਗੇਟਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਨੋਜਵਾਨਾਂ ਅੰਦਰ ਦੇਸ ਭਗਤੀ ਦੀ ਭਾਵਨਾਂ ਜਿੰਦਾ ਰਹਿ ਸਕੇ। ਉਨ੍ਹਾਂ ਲੋਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਪਣੇ ਬੱਚਿਆਂ ਨੂੰ ਸਿੱਖਿਅਤ ਕਰੋ ਤਾਂ ਜੋ ਪੀੜੀ ਦਰ ਪੀੜੀ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਨੋਜਵਾਨਾਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਦੇ ਵੱਲ ਵਿਸੇਸ ਧਿਆਨ ਦੇਣ ਅਤੇ ਖੇਡਾਂ ਨਾਲ ਅਪਣੇ ਆਪ ਨੂੰ ਜੋੜਨ। ਉਨ੍ਹਾਂ ਕਿਹਾ ਕਿ ਹਲਕਾ ਭੋਆਂ ਵਿੱਚ ਇਸ ਉਦੇਸ ਨਾਲ ਹੀ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਇਆ ਗਿਆ ਹੈ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸੀਤਾ ਦੇਵੀ ਚੇਅਰਪਰਸਨ ਜਿਲ੍ਹਾ ਪ੍ਰੀਸਦ, ਕਿਰਨ ਬਾਲਾ ਪਠਾਨਕੋਟ ਸੰਮਤੀ ਚੇਅਰਪਰਸਨ, ਭੋਆ ਪਿੰਡ ਦੇ ਸਰਪੰਚ ਰਾਜ ਕੁਮਾਰ ਨੀਲੂ, ਬਲਾਕ ਸੰਮਤੀ ਚੇਅਰਮੈਨ ਰਾਜ ਕੁਮਾਰ ਸਿਹੋੜਾ, ਸਰਪੰਚ ਪਿੰਡ ਬਨੀ ਲੋਧੀ ਰਜਿੰਦਰ ਸਿੰਘ ਗੋਲਡੀ ਸਰਨਾ ਸਾਬਕਾ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।

Leave a Reply

Your email address will not be published. Required fields are marked *