ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਖ੍ਰੀਦੀਆਂ ਮਸ਼ੀਨਾਂ ਦੀ ਭੌਤਕੀ ਵੈਰੀਫੀਕੇਸ਼ਨ ਦਾ ਕੰਮ ਮੁਕੰਮਲ ਕੀਤਾ ਗਿਆ : ਡਾ ਹਰਤਰਨਪਾਲ ਸਿੰਘ

पंजाब पठानकोट ब्रेकिंग न्यूज़

ਪਠਾਨਕੋਟ: 1 ਨਵੰਬਰ (ਨਿਊਜ਼ ਹੰਟ)- ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਰਨਦੀਪ ਸਿੰਘ ਨਾਭਾ ਦੇ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਕੀਮ ਤਹਿਤ ਖ੍ਰੀਦੀਆਂ ਖੇਤੀ ਮਸ਼ੀਨਾਂ ਦੀ ਭੌਤਕੀ ਵੈਰੀਫੀਕੇਸ਼ਨ ਕਰਨ ਲਈ ਸਥਾਨਕ ਆਡੀਟੋਰੀਅਮ ਸੈਲੀ ਰੋਡ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਬਲਾਕ ਪਠਾਨਕੋਟ,ਘਰੋਟਾ,ਸੁਜਾਨਪੁਰ ਅਤੇ ਧਾਰਕਲਾਂ ਨਾਲ ਸੰਬੰਧਤ ਲਾਭਪਾਤਰੀ ਕਿਸਾਨਾਂ ਵੱਲੋਂ ਖ੍ਰੀਦੀਆਂ ਮਸ਼ੀਨਾ ਛੇ ਸੁਪਰ ਸੀਡਰ,ਦੋ ਰੀਪਰ ਕਮ ਬਾਈਂਡਰ,ਇੱਕ ਜ਼ੀਰੋ ਡਰਿਲ ਅਤੇ ਇੱਕ ਚੌਪਰ ਨੂੰ ਪ੍ਰਦਰਸ਼ਤ ਕੀਤਾ ਗਿਆ ਜਿਸ ਦੀ ਮੌਕੇ ਤੇ ਖੇਤੀਬਾੜੀ ਅਧਿਕਾਰੀਆਂ ਵੱਲੋਂ ਭੌਤਿਕੀ ਵੈਰੀਫੀਕੇਸ਼ਨ ਕੀਤੀ ਗਈ ।ਇਸ ਮੌਕੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ,ਡਾ,ਵਿਕ੍ਰਾਂਤ ਧਵਨ,ਡਾ. ਸੁਖਪ੍ਰੀਤ ਸਿੰਘ ਡਿਪਟੀ ਪੀ ਡੀ ਆਤਮਾ,ਸ਼੍ਰੀ ਸੁਭਾਸ਼ ਚੰਦਰ,ਸ਼੍ਰੀ ਗੁਰਦਿੱਤ ਸਿੰਘ,ਸ਼੍ਰੀ ਰਵਿੰਦਰ ਸਿਘ,ਸ੍ਰੀ ਜਸਵਿੰਦਰ ਪਾਲ ਸਿੰਘ,ਸ੍ਰੀ ਪਵਨ ਕੁਮਾਰ ਜੂਨੀਅਰ ਟੈਕਨੀਸ਼ਨ ,ਸ਼੍ਰੀਪ੍ਰੇਮ ਕੁਮਾਰ,ਸ਼੍ਰੀ ਮਤੀ ਸਾਕਸ਼ੀ ,ਮਿਸ ਮਨਜੀਤ ਕੌਰ ਖੇਤੀਬਾੜੀ ਵਿਸਥਾਰ ਅਫਸਰ ਸਤਵਿੰਦਰ ਸਿੰਘ,ਕੁਲਦੀਪ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

ਲਾਭਪਾਤਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਨਾਲ ਸੰਬੰਧਤ ਵਿਭਾਗਾਂ ਵੱਲੋਂ ਕੀਤੇ ਯਤਨਾਂ ਅਤੇ ਕਿਸਾਨਾਂ ਦੁਆਰਾ ਕੀਤੇ ਸਹਿਯੋਗ ਕਾਰਨ ਜ਼ਿਲਾ ਪਿਛਲੇ ਪੰਜ ਸਾਲਾਂ ਤੋਂ ਸਭ ਘੱਟ ਪ੍ਰਦੂਸ਼ਤ ਜ਼ਿਲਾ ਬਣਿਆਂ ਹੋਇਆ ਹੈ।ਉਨਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਲਈ ਬਚਾਉਣ ਲਈ ਜ਼ਰੂਰੀ ਹੈ ਕਿ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕੀਤਾ ਜਾਵੇ।ਉਨਾਂ ਕਿਹਾ ਕਿ ਝੋਨੇ ਦੀ ਕਟਾਈ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਫਸਲ਼ੀ ਰਹਿੰਦ ਖੂੰਹਦ ਪ੍ਰਬੰਧਨ(ਸੀ ਅਰ ਐਮ ) ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪਰਾਲੀ ਸਾੜਣ ਦੀ ਸਮੱਸਿਆ ਨਾਲ ਨਜਿੱਠਣ ਲਈ ਸਹਿਕਾਰੀ ਸਭਾਵਾਂ,ਪੰਚਾਇਤਾਂ,ਕਿਸਾਨ ਸਮੂਹਾਂ ਅਤੇ ਵਿਅਕਤੀਗਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਖ੍ਰੀਦਣ ਲਈ 18 ਵਿਅਕਤੀ ਕਿਸਾਨਾਂ ਅਤੇ 7 ਕਿਸਾਨ ਸਮੂਹਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਆਈ ਖੇਤ ਨਾਮ ਦੀ ਐਪ ਵੀ ਤਿਆਰ ਕੀਤੀ ਗਈ ਹੈ ਜਿਸ ਦੀ ਮਦਦ ਨਾਲ ਕੋਈ ਵੀ ਕਿਸਾਨ ਕਿਰਾਏ ਤੇ ਮਸ਼ੀਨਰੀ ਲੈ ਕੇ ਕਣਕ ਦੀ ਬਿਜਾਈ ਕਰ ਸਕਦਾ ਹੈ।

ਡਾ.ਅਮਰੀਕ ਸਿੰਘ ਨੇ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਮਿੱਟੀ ਸਿਹਤ ਸੁਧਾਰਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਪਵੇਗਾ।ਉਨਾਂ ਕਿਹਾ ਕਿ ਅਜੇ ਤੱਕ ਬਲਾਕ ਪਟਾਨਕੋਟ ਸਮੇਤ ਘਰੋਟਾ ਬਲਾਕ) ਵਿੱਚ ਕੋਈ ਵੀ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਵਾਕਿਆ ਦਰਜ ਨਹੀਂ ਕੀਤਾ ਗਿਆ ।ਉਨਂਾ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚੋਂ ਹਟਾਏ ਬਗੈਰ ਕਣਕ ਦੀ ਬਿਜਾਈ ਕਰਨ ਲਈ ਜੇਕਰ ਕਿਸੇ ਵੀ ਕਿਸਾਨ ਨੂੰ ਖੇਤੀ ਮਸ਼ੀਨਰੀ ਦੀ ਜ਼ਰੂਰਤ ਹੋਵੇ ਤਾਂ ਉਹ ਸੰਬੰਧਤ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ। ਜੂਨੀਅਰ ਟੈਕਨੀਸ਼ਨ ਸ੍ਰੀ ਪਵਨ ਕੁਮਾਰ ਨੇ ਆਈ ਐਪ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।

Leave a Reply

Your email address will not be published.