ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਜ਼ਿਲ੍ਹੇ ਦੇ ਸਾਰੇ 14 ਸੇਵਾ ਕੇਂਦਰਾਂ ਵਿਚ ਉਪਲੱਬਧ – ਡਿਪਟੀ ਕਮਿਸ਼ਨਰ

पंजाब पठानकोट ब्रेकिंग न्यूज़

ਪਠਾਨਕੋਟ, 15 ਨਵੰਬਰ (ਨਿਊਜ਼ ਹੰਟ)- ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਦਿਸਾ ਨਿਰਦੇਸਾਂ ਅਨੁਸਾਰ ਹੁਣ ਸਥਾਨਕ ਸਰਕਾਰਾਂ ਵਿਭਾਗ ਦੀਆਂ 5 ਨਵੀਆਂ ਸੇਵਾਵਾਂ ਜ਼ਿਲ੍ਹੇ ਦੇ ਸਾਰੇ 14 ਸੇਵਾ ਕੇਂਦਰਾਂ ਵਿਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ 5 ਨਵੀਆਂ ਸੇਵਾਵਾਂ ਨੂੰ ਈਸੇਵਾਨਾਲ ਜੋੜਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਵੱਲੋਂ ਦਿੱਤੀ ਗਈ।

ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਆਂ ਸੇਵਾਵਾਂ ਵਿੱਚ ਨਗਰ ਕੌਂਸਲ, ਕਸਬਿਆ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਕਾਰਪੋਰੇਸ਼ਨ ਸ਼ਹਿਰਾਂ ਵਿੱਚ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਦੀ ਮਨਜ਼ੂਰੀ, ਆਨ ਲਾਈਨ ਫਾਇਰ ਐੱਨ. ਓ. ਸੀ (ਇਤਰਾਜਹੀਣਤਾ ਸਰਟੀਫਿਕੇਟ) ਅਪਲਾਈ ਕਰਨਾ, ਪਾਣੀ ਅਤੇ ਸੀਵਰੇਜ ਬਿੱਲ ਦਾ ਟਾਈਟਲ ਬਦਲਣਾ ( ਕੁਨੈਕਸ਼ਨ ਕਿਸੇ ਹੋਰ ਦੇ ਨਾਮ ਕਰਨਾ) ਸ਼ਾਮਿਲ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਬਿਨੈਕਾਰ ਪਠਾਨਕੋਟ ਜਿਲੇ ਦੇ 14 ਸੇਵਾ ਕੇਂਦਰਾਂ ਚੋ ਕਿਸੇ ਵੀ ਨੇੜੇ ਦੇ ਸੇਵਾ ਕੇਂਦਰਾਂ ਚ ਜਾ ਕੇ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ।

Leave a Reply

Your email address will not be published.