Latest posts by newshunt (see all)
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਇਨਵੈਸਟਮੈਂਟ ਬਜ਼ਾਰ ਫਾਰ ਅਨਰਜੀ ਐਫੀਸੈਂਸੀ’ ਬਾਰੇ ਕਰਵਾਈ ਗਈ ਕਾਨਫਰੰਸ ਵਿੱਚ ਆਪਣੇ ਭਾਸ਼ਣ ਦੌਰਾਨ, ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਉਦਯੋਗਾਂ ਨੂੰ ਬਿਜਲੀ ਦੀ ਬੱਚਤ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਕਰਨ ਅਤੇ ‘ਊਰਜਾ ਬੱਚਤ ਬਜ਼ਾਰ’ ਵਿੱਚ ਨਿਵੇਸ਼ ਕਰਨ ਲਈ ਵਿੱਤੀ ਸੰਸਥਾਵਾਂ ਨੂੰ ਉਦਯੋਗਾਂ ਵਾਸਤੇ ਕਰਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ।