Latest posts by newshunt (see all)
ਸਰਹੱਦੀ ਖੇਤਰਾਂ ਦੇ ਵਸਨੀਕਾਂ ਨਾਲ ਜਜ਼ਬਾਤੀ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਇਹ ਮੇਰਾ ਵਾਅਦਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਜਲਦੀ ਹੀ ਬੇਮਿਸਾਲ ਵਿਕਾਸ ਹੋਵੇਗਾ।” ਮੁੱਖ ਮੰਤਰੀ ਚੰਨੀ ਨੇ ਪਠਾਨਕੋਟ ਵਿਖੇ ਮੈਡੀਕਲ ਕਾਲਜ, ਭੋਆ ਨੂੰ ਪ੍ਰਬੰਧਕੀ ਬਲਾਕ ਬਨਾਉਣ , ਨਰੋਟ ਜੈਮਲ ਸਿੰਘ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਸੰਤ ਬਾਬਾ ਨਾਭਾ ਦਾਸ ਦੀ ਇਮਾਰਤ ਲਈ ਢੁਕਵੀਂ ਜ਼ਮੀਨ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ।