- फरीदकोट के डीएसपी लखवीर सिंह को तरनतारन पुलिस ने पकड़ा, रिश्वत के मामले में DGP के आदेश पर हुई कार्रवाई - July 6, 2022
- LPG cylinder price: फिर बढ़ी घरेलू गैस की कीमतें, जानें अब कितने का मिलेगा सिलेंडर - July 6, 2022
- पंजाब में मुफ्त बिजली पर मान सरकार ने लगाई मुहर, CM मान बोले- प्रत्येक बिल पर 600 यूनिट माफ - July 6, 2022
ਜਲੰਧਰ, 3 ਦਸੰਬਰ (ਨਿਊਜ਼ ਹੰਟ)- ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਅੱਜ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਰੈਡ ਕਰਾਸ ਸਕੂਲ ਫਾਰ ਡੈਫ ਅਤੇ ਪਰਿਯਾਸ ਸਕੂਲ ਦੇ ਬੱਚਿਆਂ ਨੂੰ ਮਠਿਆਈਆਂ ਅਤੇ ਤੋਹਫੇ ਵੰਡੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਮਿਨਹਾਸ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਨੂੰ ਵੀ ਆਮ ਬੱਚਿਆਂ ਵਾਂਗ ਹੀ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ। ਅਜਿਹੇ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਘੱਟ ਨਹੀਂ ਹਨ। ਜੇਕਰ ਇਨ੍ਹਾਂ ਬੱਚਿਆਂ ਨੂੰ ਪੂਰਾ ਸਹਿਯੋਗ ਤੇ ਹੌਸਲਾ ਅਫਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਅਸਲ ਨਾਇਕ ਹਨ ਜੋ ਕਿ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਅੱਗੇ ਵਧਦੇ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਰਹਿਨੁਮਾਈ ਵਿੱਚ ਰੈਡ ਕਰਾਸ ਸੁਸਾਇਟੀ ਵੱਲੋਂ ਇਹ ਯਕੀਨੀ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਕਿ ਅਜਿਹੇ ਸਾਰੇ ਲੋਕ ਆਪਣੀ ਜ਼ਿੰਦਗੀ ਇੱਜ਼ਤ ਅਤੇ ਮਾਣ ਨਾਲ ਜੀਣ।
ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਵਧ-ਚੜ੍ਹ ਕੇ ਭਾਗ ਲਿਆ ਗਿਆ।